- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਨਵੇਂ ਹਾਕੀ ਐਸਟ੍ਰੋਟਰਫ ਮੈਦਾਨ ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ, ਦੋ ਹੋਰਾਂ ਦਾ ਕੰਮ ਚੱਲ ਰਿਹਾ ਹੈ ਅਤੇ ਵਿਸ਼ੇਸ਼ ਤੌਰ 'ਤੇ ਖੇਡਾਂ ਲਈ ਬਜਟ ਵਿੱਚ 1,744 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਮਹਾਨ ਖੇਡ ਵਿਰਾਸਤ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣ ਲਈ ਵਚਨਬੱਧ ਹੈ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਨੇ ਏਸ਼ਿਅਨ ਚੈਂਪੀਅਨਜ਼ ਟਰਾਫੀ-2026 ਦੀ ਸਫਲ ਮੇਜ਼ਬਾਨੀ ਕਰਕੇ ਆਪਣੇ ਸ਼ਾਨਦਾਰ ਖੇਡ ਇਤਿਹਾਸ ਵਿੱਚ ਨਵਾਂ ਅਧਿਆਏ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸਾਲ 2030 ਵਿੱਚ ਵੱਕਾਰੀ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹਨਾਂ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਛੇਵੀਂ ਵਾਰ ਏਸ਼ਿਅਨ ਚੈਪੀਅਨਜ਼ ਟਰਾਫੀ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਸਫਲ ਪ੍ਰਬੰਧਨ 'ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਨਾਲ ਪੰਜਾਬ ਦਾ ਅਟੁੱਟ ਰਿਸ਼ਤਾ, 77 ਓਲੰਪੀਅਨਾਂ ਤੇ 48 ਓਲੰਪਿਕ ਤਗਮਾ ਜੇਤੂਆਂ ਦੀ ਮਹਾਨ ਵਿਰਾਸਤ ਅਤੇ ਇਸ ਦਾ ਤੇਜ਼ੀ ਨਾਲ ਮਜ਼ਬੂਤ ਹੋ ਰਿਹਾ ਹੈ ਖੇਡ ਢਾਂਚਾ ਇਸ ਨੂੰ ਵੱਡੇ ਆਲਮੀ ਖੇਡ ਸਮਾਗਮਾਂ ਲਈ ਸੁਭਾਵਿਕ ਪਸੰਦ ਬਣਾਉਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੇ ਨਵੇਂ ਹਾਕੀ ਐਸਟ੍ਰੋਟਰਫ ਮੈਦਾਨ ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ, ਦੋ ਹੋਰਾਂ ਦਾ ਕੰਮ ਚੱਲ ਰਿਹਾ ਹੈ ਅਤੇ ਵਿਸ਼ੇਸ਼ ਤੌਰ 'ਤੇ ਖੇਡਾਂ ਲਈ ਬਜਟ ਵਿੱਚ 1,744 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੀ ਮਹਾਨ ਖੇਡ ਵਿਰਾਸਤ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣ ਲਈ ਵਚਨਬੱਧ ਹੈ। ਜਸ਼ਨ ਉਸ ਵੇਲੇ ਹੋਰ ਵੀ ਵਧ ਗਏ ਜਦੋਂ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 'ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਲਈ ਜਾਪਾਨ ਨੂੰ 4-1 ਨਾਲ ਹਰਾਇਆ ਅਤੇ ਖਚਾਖਚ ਭਰੇ ਮੁਹਾਲੀ ਸਟੇਡੀਅਮ ਨੇ ਸ਼ਾਨਦਾਰ ਗੱਤਕਾ ਅਤੇ ਭੰਗੜੇ ਦੀਆਂ ਪ੍ਰਦਰਸ਼ਨੀਆਂ ਰਾਹੀਂ ਪੰਜਾਬ ਦੇ ਮਹਾਨ ਸੱਭਿਆਚਾਰਕ ਵਿਰਸੇ ਦੇ ਦਰਸ਼ਨ ਕੀਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਪੋਸਟ ਕਰਦਿਆਂ ਲਿਖਿਆ, "ਅੱਜ ਮੈਨੂੰ ਮੁਹਾਲੀ ਵਿਖੇ 'ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੇ ਰੋਮਾਂਚਕ ਫਾਈਨਲ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਖਚਾਖਚ ਭਰਿਆ ਸਟੇਡੀਅਮ ਗੱਤਕੇ ਅਤੇ ਭੰਗੜੇ ਸਮੇਤ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਗੂੰਜ ਉੱਠਿਆ, ਜਿਸ ਨੇ ਪੂਰੇ ਮਾਹੌਲ ਨੂੰ ਊਰਜਾ ਅਤੇ ਉਤਸ਼ਾਹ ਨਾਲ ਭਰ ਦਿੱਤਾ। ਭਾਰਤੀ ਟੀਮ ਦਾ ਹੌਸਲਾ ਵਧਾਇਆ ਅਤੇ ਟੂਰਨਾਮੈਂਟ ਦੇ ਸਫਲ ਆਯੋਜਨ ਵਿੱਚ ਸ਼ਾਮਲ ਸਾਰਿਆਂ ਨੂੰ ਵਧਾਈ ਦਿੱਤੀ। ਮੈਨੂੰ ਪੂਰਾ ਭਰੋਸਾ ਹੈ ਕਿ ਸਾਡੇ ਖਿਡਾਰੀ ਟਰਾਫੀ ਚੁੱਕ ਕੇ ਦੇਸ਼ ਦਾ ਨਾਂ ਰੌਸ਼ਨ ਕਰਨਗੇ। ਚੱਕ ਦੇ ਇੰਡੀਆ।"
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026' ਦੀ ਸਫਲ ਮੇਜ਼ਬਾਨੀ ਕਰਕੇ ਸੂਬੇ ਦੇ ਖੇਡ ਇਤਿਹਾਸ ਵਿੱਚ ਨਵਾਂ ਅਧਿਆਏ ਲਿਖਣ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ। ਭਾਰਤ ਨੇ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਛੇਵੀਂ ਵਾਰ ਵੱਕਾਰੀ ਖਿਤਾਬ ਆਪਣੇ ਕੋਲ ਬਰਕਰਾਰ ਰੱਖਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਤੇ ਜਾਪਾਨੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਜੇਤੂ ਭਾਰਤੀ ਟੀਮ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ।
ਸਮਾਪਤੀ ਸਮਾਰੋਹ ਦੌਰਾਨ ਸ਼ਾਨਦਾਰ ਸੱਭਿਆਚਾਰਕ ਸ਼ੋਅ ਨੇ ਦਰਸ਼ਕਾਂ ਦਾ ਮਨ ਮੋਹ ਲਿਆ, ਜਿਸ ਵਿੱਚ ਭੰਗੜੇ ਦੀ ਪੇਸ਼ਕਾਰੀ ਖਿੱਚ ਦਾ ਕੇਂਦਰ ਰਹੀ।
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਨੇ ਟੂਰਨਾਮੈਂਟ ਦੀ ਸਫਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।
ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਵਰੁਣ ਰੂਜਮ, ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹਾਕੀ ਇੰਡੀਆ ਦੀਆਂ ਹੋਰ ਸ਼ਖਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।