- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਦਾ ਓਲੰਪੀਅਨ ਬਲਵੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਏਸ਼ੀਅਨ ਚੈਂਪੀਅਨਸ ਟਰਾਫੀ ਦੇ ਹੋਣ ਵਾਲੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਲਈ ਤਿਆਰ ਹੈ ਉੱਚ ਪੱਧਰੀ ਹਾਕੀ ਮੁਕਾਬਲਿਆਂ, ਸੱਭਿਆਚਾਰਕ ਪੇਸ਼ਕਾਰੀਆਂ, ਪੰਜਾਬੀ ਵਿਰਾਸਤ ਨਾਲ ਜੁੜੀਆਂ ਵਿਸ਼ੇਸ਼ ਖਿੱਚਾਂ ਅਤੇ ਵੱਖ-ਵੱਖ ਪਕਵਾਨਾਂ ਦੇ ਪ੍ਰਬੰਧਾਂ ਨਾਲ ਮੁਹਾਲੀ 4 ਅਤੇ 5 ਨਵੰਬਰ ਨੂੰ ਹਾਕੀ ਤੇ ਖੇਡ ਪ੍ਰੇਮੀਆਂ ਲਈ ਯਾਦਗਾਰੀ ਅਨੁਭਵ ਪ੍ਰਦਾਨ ਕਰਨ ਲਈ ਤਿਆਰ ਹੈ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ। ਮੁਹਾਲੀ ਦਾ ਓਲੰਪੀਅਨ ਬਲਵੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਏਸ਼ੀਅਨ ਚੈਂਪੀਅਨਸ ਟਰਾਫੀ ਦੇ ਹੋਣ ਵਾਲੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਲਈ ਤਿਆਰ ਹੈ ਉੱਚ ਪੱਧਰੀ ਹਾਕੀ ਮੁਕਾਬਲਿਆਂ, ਸੱਭਿਆਚਾਰਕ ਪੇਸ਼ਕਾਰੀਆਂ, ਪੰਜਾਬੀ ਵਿਰਾਸਤ ਨਾਲ ਜੁੜੀਆਂ ਵਿਸ਼ੇਸ਼ ਖਿੱਚਾਂ ਅਤੇ ਵੱਖ-ਵੱਖ ਪਕਵਾਨਾਂ ਦੇ ਪ੍ਰਬੰਧਾਂ ਨਾਲ ਮੁਹਾਲੀ 4 ਅਤੇ 5 ਨਵੰਬਰ ਨੂੰ ਹਾਕੀ ਤੇ ਖੇਡ ਪ੍ਰੇਮੀਆਂ ਲਈ ਯਾਦਗਾਰੀ ਅਨੁਭਵ ਪ੍ਰਦਾਨ ਕਰਨ ਲਈ ਤਿਆਰ ਹੈ।
ਇਸ ਸ਼ਾਨਦਾਰ ਅੰਤਰਰਾਸ਼ਟਰੀ ਖੇਡ ਮੈਦਾਨ ਵਿੱਚ ਹੋਣ ਵਾਲੇ ਰੋਮਾਂਚਕ ਹਾਕੀ ਮੁਕਾਬਲਿਆਂ ਤੋਂ ਇਲਾਵਾ ਦਰਸ਼ਕਾਂ ਲਈ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਪ੍ਰਸਿੱਧ ਗਾਇਕਾਂ ਦੀਆਂ ਪੇਸ਼ਕਾਰੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਗਿਆ 'ਸਾਡਾ ਪਿੰਡ' ਅਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਵਾਲੀ ਫੂਡ ਕੋਰਟ ਵੀ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਹਾਕੀ ਸਟੇਡੀਅਮ ਵਿੱਚ ਸਭਨਾਂ ਲਈ ਦਾਖਲਾ ਮੁਫਤ ਹੈ।