
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਦੌਰਾਨ ਨੇਚਰ ਪਾਰਕ ਵਿਚ ਰੋਜ਼ਾਨਾ ਸੈਰ ਕਰਨ ਵਾਲੇ ਲੋਕਾਂ ਨੇ ਸਮਾਜ ਸੇਵੀ ਆਗੂ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੂੰ ਇਤਲਾਹ ਦਿੱਤੀ ਤਾਂ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਠੇਕੇਦਾਰ ਨੂੰ ਕੰਮ ਬੰਦ ਕਰਨ ਲਈ ਕਿਹਾ ਗਿਆ। ਬਾਅਦ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਵੀ ਪਹੁੰਚ ਗਏ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੇ ਪਿੱਛੇ ਨੇਚਰ ਪਾਰਕ ਦੀ ਜ਼ਮੀਨ ’ਤੇ ਕਥਿਤ ਕਬਜ਼ਾ ਕਰਨ ਦੀ ਕੋਸ਼ਿਸ਼ ਅੱਜ ਸ਼ਹਿਰ ਵਾਸੀਆਂ ਨੇ ਪੂਰੀ ਤਰ੍ਹਾਂ ਨਾਕਾਮ ਕਰ ਦਿੱਤੀ ਹੈ। ਇੱਥੇ ਨੇੜੇ ਹੀ ਉਸਾਰੀ ਅਧੀਨ ਮਾਲ ਦੇ ਠੇਕੇਦਾਰ ਨੇ ਵੱਡੀ ਮਾਤਰਾ ਵਿਚ ਬੂਟੇ ਪੁੱਟ ਕੇ ਜ਼ਮੀਨ ਨੂੰ ਪੱਧਰਾ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਾਰਕ ਨੇੜੇ ਜੇਬੀਸੀ ਖੜੀ ਸੀ ਅਤੇ ਉੱਥੇ ਲੋਹੇ ਦੇ ਚੈਨਲ ਪਏ ਸਨ। ਇੱਥੇ ਠੇਕੇਦਾਰ ਵੱਲੋਂ ਆਪਣੀ ਲੇਬਰ ਦੇ ਰਹਿਣ ਲਈ ਕਮਰੇ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ।
ਇਸ ਦੌਰਾਨ ਨੇਚਰ ਪਾਰਕ ਵਿਚ ਰੋਜ਼ਾਨਾ ਸੈਰ ਕਰਨ ਵਾਲੇ ਲੋਕਾਂ ਨੇ ਸਮਾਜ ਸੇਵੀ ਆਗੂ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੂੰ ਇਤਲਾਹ ਦਿੱਤੀ ਤਾਂ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਠੇਕੇਦਾਰ ਨੂੰ ਕੰਮ ਬੰਦ ਕਰਨ ਲਈ ਕਿਹਾ ਗਿਆ। ਬਾਅਦ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਵੀ ਪਹੁੰਚ ਗਏ। ਉਨ੍ਹਾਂ ਨੇ ਠੇਕੇਦਾਰ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਦਿਆਂ ਉਸ ਨੂੰ ਕਾਨੂੰਨ ਦਾ ਪਾਠ ਪੜਾਉਂਦੇ ਹੋਏ ਲੋਕਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ।
ਸਤਵੀਰ ਧਨੋਆ ਨੇ ਦੱਸਿਆ ਕਿ ਮਾਲ ਦੇ ਠੇਕੇਦਾਰ ਵੱਲੋਂ ਆਪਣੀ ਲੇਬਰ ਦੇ ਰਹਿਣ ਲਈ ਇੱਥੇ ਝੁੱਗੀਆਂ ਬਣਾਉਣ ਲਈ ਜੇਸੀਬੀ ਅਤੇ ਹੋਰ ਵੱਡੀਆਂ ਮਸ਼ੀਨਾਂ ਲਗਾ ਕੇ ਜ਼ਮੀਨ ਨੂੰ ਪੱਧਰਾ ਕਰਨ ਦਾ ਕੰਮ ਕੀਤਾ ਜਾ ਰਿਹਾ ਸੀ। ਇੱਥੇ ਕਮਰਿਆਂ ਦੀ ਉਸਾਰੀ ਲਈ ਵੱਡੇ ਗਾਰਡਰ ਅਤੇ ਹੋਰ ਸਾਮਾਨ ਸੁੱਟਿਆ ਗਿਆ ਸੀ। ਇੱਥੇ ਲਗਭਗ 250 ਬੂਟੇ ਵੀ ਜੜ੍ਹ ਤੋਂ ਪੁੱਟ ਦਿੱਤੇ ਗਏ। ਸਨ। ਭਾਵੇਂ ਲੋਕਾਂ ਦੇ ਵਿਰੋਧ ਨੂੰ ਦੇਖਦੇ ਹੋਏ ਠੇਕੇਦਾਰ ਦੇ ਬੰਦੇ ਸਾਰਾ ਸਮਾਨ ਸਮੇਟ ਕੇ ਚਲਦੇ ਬਣੇ ਹਨ, ਪ੍ਰੰਤੂ ਉਨ੍ਹਾਂ ਨੇ ਨੇੜੇ ਹੀ ਗਮਾਡਾ ਦੀ ਹੋਰ ਖਾਲੀ ਥਾਂ ’ਚ ਰੱਖ ਦਿੱਤਾ। ਉਨ੍ਹਾਂ ਖ਼ਦਸ਼ਾ ਪ੍ਰਗਟ ਕੀਤਾ ਕਿ ਠੇਕੇਦਾਰ ਵੱਲੋਂ ਲੇਬਰ ਲਈ ਉੱਥੇ ਕਮਰੇ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਜੇਕਰ ਅਜਿਹਾ ਹੋਇਆ ਤਾਂ ਉਹ ਉਸ ਦਾ ਵੀ ਵਿਰੋਧ ਕਰਨਗੇ।
ਇਸ ਮੌਕੇ ਰਵਿੰਦਰ ਸਿੰਘ ਰੂਬੀ, ਹਰਕੀਰਤ ਸਿੰਘ ਸੰਧੂ, ਰੁਪਿੰਦਰ ਸਿੰਘ ਖੰਗੂੜਾ, ਜਗਜੀਤ ਸਿੰਘ, ਦਪਿੰਦਰ ਸਿੰਘ ਸਿਬੀਆ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।
ਬਾਕਸ :
ਨਗਰ ਨਿਗਮ ਵਿਚ ਵਿਰੋਧੀ ਧਿਰ ਦੇ ਆਗੂ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਕਿ ਇਸ ਥਾਂ ’ਤੇ ਕਬਜ਼ਾ ਕਰਨ ਦੀ ਕਾਰਵਾਈ ਦੌਰਾਨ ਠੇਕੇਦਾਰ ਵੱਲੋਂ ਇੱਥੇ 250 ਤੋਂ ਵੱਧ ਬੂਟੇ ਵੀ ਤਹਿਸ-ਨਹਿਸ ਕਰ ਦਿੱਤੇ ਹਨ, ਜਿਨ੍ਹਾਂ ਦੀ ਲੋਕਾਂ ਵੱਲੋਂ ਰੋਜ਼ਾਨਾ ਪਾਣੀ ਦੇ ਕੇ ਸੰਭਾਲ ਕੀਤੀ ਜਾਂਦੀ ਸੀ। ਇਸ ਸਬੰਧੀ ਠੇਕੇਦਾਰ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੇਬਰ ਦੀ ਠਹਿਰਾਅ ਲਈ ਠੇਕੇਦਾਰ ਜਾਂ ਕੰਪਨੀ ਨੂੰ ਕੰਪਲੈਕਸ ਵਿਚ ਹੀ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੇਚਰ ਪਾਰਕ ’ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ।
ਬਾਕਸ :
ਭਾਜਪਾ ਆਗੂ ਸੰਜੀਵ ਵਸ਼ਿਸ਼ਟ ਅਤੇ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸ਼ਹਿਰ ਦਾ ਇਹ ਇਕਲੌਤਾ ਵੱਡਾ ਪਾਰਕ ਹੈ ਜਿੱਥੇ ਸਵੇਰ ਸ਼ਾਮ ਵੱਡੀ ਗਿਣਤੀ ’ਚ ਲੋਕ ਸੈਰ ਕਰਨ ਆਉਂਦੇ ਹਨ। ਜੇਕਰ ਇਸ ਪਾਰਕ ’ਤੇ ਕਬਜ਼ਾ ਕਰਕੇ ਇੱਥੇ ਝੁੰਗੀਆਂ ਬਣਾਈਆਂ ਗਈਆਂ ਤਾਂ ਇਸ ਨਾਲ ਇਹ ਪੂਰਾ ਖੇਤਰ ਪ੍ਰਭਾਵਿਤ ਹੋਵੇਗਾ। ਅਜਿਹਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤਾ ਜਾ ਸਕਦਾ।