- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਸਮਰਥਨ ਦੇਣਾ ਪੰਜਾਬ ਦੇ ਹਿੱਤਾਂ ਨਾਲ ਵੱਡਾ ਧੋਖਾ ਹੈ।

ਪੰਜਾਬੀ ਜਾਗਰਣ ਟੀਮ, ਮੁਹਾਲੀ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਸਮਰਥਨ ਦੇਣਾ ਪੰਜਾਬ ਦੇ ਹਿੱਤਾਂ ਨਾਲ ਵੱਡਾ ਧੋਖਾ ਹੈ।
ਅੱਜ ਇੱਥੇ ਜਾਰੀ ਬਿਆਨ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੇ ਭਾਜਪਾ ਨੂੰ ਅੱਜ ਅਕਾਲੀ ਦਲ ਦੇ ਸਮਰਥਨ ਦੀ ਲੋੜ ਹੈ, ਤਾਂ ਇਹ ਪੰਜਾਬ ਅਤੇ ਸਿੱਖਾਂ ਦੀਆਂ ਮੰਗਾਂ ਮਨਵਾਉਣ ਦਾ ਸੁਨਹਿਰਾ ਮੌਕਾ ਸੀ ਪਰ ਅਫ਼ਸੋਸ ਕਿ ਇਸ ਸਮਰਥਨ ਦੇ ਬਦਲੇ ਪੰਜਾਬ ਲਈ ਕੀ ਹਾਸਲ ਕੀਤਾ ਗਿਆ! ਇਸ ਦਾ ਜਵਾਬ ਅਕਾਲੀ ਦਲ ਨੂੰ ਦੇਣਾ ਚਾਹੀਦਾ ਹੈ।
ਸ੍ਰੀ ਢੀਂਡਸਾ ਨੇ ਕਿਹਾ ਕਿ ਘੱਟੋ-ਘੱਟ ਬੰਦੀ ਸਿੰਘਾਂ ਦੀ ਰਿਹਾਈ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਰਗੀਆਂ ਮੰਗਾਂ ਤਾਂ ਕੇਂਦਰ ਸਾਹਮਣੇ ਰੱਖੀਆਂ ਜਾ ਸਕਦੀਆਂ ਸਨ।
ਅਕਾਲੀ ਦਲ ਦੀ ਪਛਾਣ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਨਾਲ ਹੈ। ਇਹ ਸੁਨਹਿਰਾ ਮੌਕਾ ਪੰਜਾਬ ਦੇ ਹੱਕਾਂ ਲਈ ਵਰਤਿਆ ਜਾਣਾ ਚਾਹੀਦਾ ਸੀ, ਨਾ ਕਿ ਬਿਨਾਂ ਸ਼ਰਤ ਸਮਰਥਨ ਦੇਣ ਲਈ।