ਬਲਵੰਤ ਸਿੰਘ ਰਾਮੂਵਾਲੀਆ ਦਾ ਸਖ਼ਤ ਐਕਸ਼ਨ! ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਗਲਤ ਪੋਸਟਾਂ ਨੂੰ ਲੈ ਕੇ ਵਿਰੋਧ ਦਰਜ ਪੰਜਾਬ ਦੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੇ ਖਿਲਾਫ਼ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਕਥਿਤ ਗਲਤ ਅਤੇ ਭਰਮ ਪੈਦਾ ਕਰਨ ਵਾਲੀਆਂ ਪੋਸਟਾਂ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਿਹਤ ਸਬੰਧੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ਜਿਸ ਦਾ ਉਹ ਪੂਰੀ ਤਰ੍ਹਾਂ ਖੰਡਨ ਕਰਦੇ ਹਨ।
Publish Date: Sat, 22 Aug 2026 12:31 PM (IST)
Updated Date: Sat, 22 Aug 2026 12:32 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ - ਪੰਜਾਬ ਦੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਆਪਣੇ ਖਿਲਾਫ਼ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਕਥਿਤ ਗਲਤ ਅਤੇ ਭਰਮ ਪੈਦਾ ਕਰਨ ਵਾਲੀਆਂ ਪੋਸਟਾਂ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਸਿਹਤ ਸਬੰਧੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, ਜਿਸ ਦਾ ਉਹ ਪੂਰੀ ਤਰ੍ਹਾਂ ਖੰਡਨ ਕਰਦੇ ਹਨ।
ਬਲਵੰਤ ਸਿੰਘ ਰਾਮੂਵਾਲੀਆ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਸਿਹਤਮੰਦ ਹਨ ਅਤੇ ਪੰਜਾਬ ਦੇ ਲੋਕਾਂ ਨਾਲ ਜੁੜੇ ਕੰਮਾਂ ਲਈ ਅੱਜ ਵੀ ਪੂਰੀ ਤਰ੍ਹਾਂ ਤਤਪਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ 'ਤੇ ਆਉਣ ਵਾਲੀਆਂ ਹਰ ਪੋਸਟ ਜਾਂ ਸੁਨੇਹੇ 'ਤੇ ਬਿਨਾਂ ਪੁਸ਼ਟੀ ਕੀਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਸਿਹਤ ਜਾਂ ਨਿੱਜੀ ਜੀਵਨ ਬਾਰੇ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਗਲਤ ਜਾਣਕਾਰੀ ਫੈਲਾਉਣਾ ਠੀਕ ਨਹੀਂ ਹੈ। ਉਨ੍ਹਾਂ ਆਪਣੇ ਸਮਰਥਕਾਂ ਅਤੇ ਪੰਜਾਬ ਵਾਸੀਆਂ ਨੂੰ ਅਜਿਹੀਆਂ ਪੋਸਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਰਾਮੂਵਾਲੀਆ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਲੰਮੇ ਸਮੇਂ ਤੋਂ ਗਹਿਰਾ ਨਾਤਾ ਹੈ ਅਤੇ ਉਹ ਅੱਜ ਵੀ ਲੋਕ ਭਲਾਈ ਦੇ ਕੰਮਾਂ ਲਈ ਸਰਗਰਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਉਹ ਆਪਣੀ ਆਵਾਜ਼ ਪਹਿਲਾਂ ਵਾਂਗ ਹੀ ਉਠਾਉਂਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਨੂੰ ਜਾਣਕਾਰੀ ਸਾਂਝੀ ਕਰਨ ਦਾ ਜ਼ਿੰਮੇਵਾਰ ਮਾਧਿਅਮ ਬਣਾਉਣ ਦੀ ਲੋੜ ਹੈ ਅਤੇ ਕਿਸੇ ਵੀ ਖ਼ਬਰ ਨੂੰ ਅੱਗੇ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਸੱਚਾਈ ਦੀ ਪੁਸ਼ਟੀ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਪੰਜਾਬ ਦੇ ਕੰਮਾਂ ਲਈ ਅੱਜ ਵੀ ਤਿਆਰ ਹਨ।