ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਆਰ-ਪਾਰ ਦੀ ਲੜਾਈ: ਰਾਜਪਾਲ ਹਾਊਸ ਘਿਰਾਓ ਲਈ ਕੌਮ ਇਕਜੁੱਟ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਕੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪਿਛਲੇ ਲੰਬੇ ਸਮੇਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਸਿੱਖਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਸੱਤ ਜਨਵਰੀ 2023 ਤੋਂ ਚੱਲ ਰਹੇ ਸੰਘਰਸ਼ ਨੂੰ ਪੌਣੇ ਚਾਰ ਸਾਲ ਹੋ ਗਏ ਲੇਕਿਨ ਹੁਣ ਤੱਕ ਸਮੇਂ ਦੀਅੲਾਂ ਸਰਕਾਰਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਜਿਸ ਕਾਰਨ ਕੌਮੀ ਇਨਸਾਫ਼ ਮੋਰਚੇ ਨੇ ਆਰ-ਪਾਸ ਦੀ ਲੜਾਈ ਲੜਨ ਦਾ ਫ਼ੈਸਲਾ ਲਿਆ ਹੈ। ਜਿਸ ਤਹਿਤ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਰਾਜਪਾਲ ਹਾਊਸ ਦਾ ਘਿਰਾਓ ਕੀਤਾ ਜਾਵੇਗਾ।
Publish Date: Wed, 12 Aug 2026 11:30 AM (IST)
Updated Date: Wed, 12 Aug 2026 11:32 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਕੋਲੀਕਾਂਡ ਆਦਿ ਮੁੱਦਿਆਂ ’ਤੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪਿਛਲੇ ਲੰਬੇ ਸਮੇਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਸਿੱਖਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਸੱਤ ਜਨਵਰੀ 2023 ਤੋਂ ਚੱਲ ਰਹੇ ਸੰਘਰਸ਼ ਨੂੰ ਪੌਣੇ ਚਾਰ ਸਾਲ ਹੋ ਗਏ ਲੇਕਿਨ ਹੁਣ ਤੱਕ ਸਮੇਂ ਦੀਅੲਾਂ ਸਰਕਾਰਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਜਿਸ ਕਾਰਨ ਕੌਮੀ ਇਨਸਾਫ਼ ਮੋਰਚੇ ਨੇ ਆਰ-ਪਾਸ ਦੀ ਲੜਾਈ ਲੜਨ ਦਾ ਫ਼ੈਸਲਾ ਲਿਆ ਹੈ। ਜਿਸ ਤਹਿਤ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਰਾਜਪਾਲ ਹਾਊਸ ਦਾ ਘਿਰਾਓ ਕੀਤਾ ਜਾਵੇਗਾ।
ਇਸ ਸਬੰਧੀ ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪਾਲ ਸਿੰਘ ਫ਼ਰਾਂਸ, ਬਲਜੀਤ ਸਿੰਘ ਭਾਊ, ਬਲਵਿੰਦਰ ਸਿੰਘ ਕਾਲਾ, ਬਲਵਿੰਦਰ ਸਿੰਘ ਫਿਰੋਜ਼ਪੁਰ, ਪਾਲ ਸਿੰਘ ਘੜੂੰਆਂ, ਅਵਤਾਰ ਸਿੰਘ ਕਰੀਮਪੁਰੀ, ਤਰੁਣ ਜੈਨ ਬਾਵਾ ਅਤੇ ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਦੇਸ਼ ਵਿਚ ਸਿੱਖਾਂ ਅਤੇ ਘੱਟ ਗਿਣਤੀ ਲੋਕਾਂ ਲਈ ਕਾਨੂੰਨ ਵੱਖੋ-ਵੱਖਰੇ ਹਨ।
ਆਗੂਆਂ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਅਤੇ ਭਾਰਤੀ ਸੰਵਿਧਾਨ ਦੇ ਸਿਧਾਂਤਾਂ ਦੇ ਉਲਟ ਹੈ। ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਕਿਸੇ ਇਕ ਵਿਅਕਤੀ ਜਾਂ ਜਥੇਬੰਦੀ ਦਾ ਨਹੀਂ, ਸਗੋਂ ਸਮੁੱਚੀ ਕੌਮ ਅਤੇ ਇਨਸਾਫ਼ ਵਿਚ ਵਿਸ਼ਵਾਸ ਰੱਖਣ ਵਾਲੇ ਨਾਗਰਿਕਾਂ ਦਾ ਸਾਂਝਾ ਹੈ। ਇਸ ਤੋਂ ਪਹਿਲਾਂ ਸੰਘਰਸ਼ ਦੀ ਰੂਪਰੇਖਾ ਉਲੀਕੀ ਗਈ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਉਨ੍ਹਾਂ ਕਿਹਾ ਕਿ ਦਿਹਾੜੇ ਆਜ਼ਾਦੀ ’ਤੇ ਕੀਤਾ ਜਾਣਾ ਪ੍ਰਦਰਸ਼ਨ ਫ਼ੈਸਲਾਕੁਨ ਹੋਵੇਗਾ।
ਇਸ ਮੌਕੇ ਹਾਜ਼ਰ ਸਿੱਖ ਸੰਗਤ, ਸੰਤ ਸਮਾਜ, ਨਿਹੰਗ ਸਿੰਘ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਹੋਰ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ 15 ਅਗਸਤ ਨੂੰ ਆਪਣੇ ਸਮਰਥਕਾਂ ਸਮੇਤ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਗੱਲ ਕਹੀ। ਆਗੂਆਂ ਨੇ ਪੰਜਾਬ ਦੇ ਹਰ ਪਿੰਡ, ਸ਼ਹਿਰ ਅਤੇ ਕਸਬੇ ਵਿਚ ਲੋਕਾਂ ਤੱਕ ਪਹੁੰਚ ਕਰਕੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ, ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਲੜਿਆ ਜਾਵੇਗਾ।
ਮੀਟਿੰਗ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਐਡਵੋਕੇਟ ਗੁਰਸ਼ਰਨ ਸਿੰਘ, ਬਾਬਾ ਪਵਨਦੀਪ ਸਿੰਘ, ਇੰਦਰਬੀਰ ਸਿੰਘ, ਜਗਤਾਰ ਸਿੰਘ, ਰਾਜਿੰਦਰ ਕੌਰ ਸੋਹਾਣਾ, ਕੁਸ਼ਲਪ੍ਰਤਾਪ ਸਿੰਘ, ਅਵਤਾਰ ਸਿੰਘ ਨੱਗਲਾ, ਗੁਰਦਿਆਲ ਸਿੰਘ ਸਰਪੰਚ, ਗੁਰਜੰਟ ਸਿੰਘ ਕੱਟੂ, ਗੁਰਮੀਤ ਸਿੰਘ ਗੱਜੋਆਣਾ, ਕਿਸਾਨ ਆਗੂ ਰਣਜੀਤ ਸਿੰਘ ਚੱਕਤਾਰੇਵਾਲਾ, ਨੰਬਰਦਾਰ ਗੁਰਚਰਨ ਸਿੰਘ, ਰਾਜਾ ਸਿੰਘ ਜ਼ੀਰਕਪੁਰ, ਜੀਤ ਔਲਖ, ਬਾਬਾ ਪਰਮਜੀਤ ਸਿੰਘ, ਬਲਜੀਤ ਸਿੰਘ ਰੁੜਕੀ, ਮੱਖਣ ਸਿੰਘ ਫੌਜੀ, ਅਵਤਾਰ ਸਿੰਘ, ਬਾਬਾ ਗੁਰਦੀਪ ਸਿੰਘ, ਜਤਿੰਦਰ ਸਿੰਘ ਹਾਈਜੈਕਰ ਅਤੇ ਪਰਮਿੰਦਰ ਸਿੰਘ ਕਾਲਾ ਹਾਜ਼ਰ ਸਨ।