- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਸਤਰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹਨ ਅਤੇ ਇਨ੍ਹਾਂ ’ਤੇ ਪਾਬੰਦੀ ਲਗਾਉਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ, ਹਰੀ ਸਿੰਘ ਨਲੂਆ ਅਤੇ ਹੋਰ ਸਿੱਖ ਜਰਨੈਲਾਂ ਨੇ ਇਨ੍ਹਾਂ ਸ਼ਸਤਰਾਂ ਦੇ ਸਹਾਰੇ ਵੱਡੀਆਂ ਅਤੇ ਫ਼ੈਸਲਾਕੁਨ ਜੰਗਾਂ ਜਿੱਤੀਆਂ ਹਨ

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਉੱਤਰਾਖੰਡ ਦੇ ਜ਼ਿਲ੍ਹਾ ਚਮੋਲੀ ਵਿੱਚ 16 ਜੂਨ ਨੂੰ ਕਾਰ ਪਾਰਕਿੰਗ ਦੇ ਵਿਵਾਦ ਦੌਰਾਨ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੰਘ ਜ਼ਮਾਨਤ ਮਿਲਣ ਉਪਰੰਤ ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਪਹੁੰਚੇ। ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਸਤਰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹਨ ਅਤੇ ਇਨ੍ਹਾਂ ’ਤੇ ਪਾਬੰਦੀ ਲਗਾਉਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ, ਹਰੀ ਸਿੰਘ ਨਲੂਆ ਅਤੇ ਹੋਰ ਸਿੱਖ ਜਰਨੈਲਾਂ ਨੇ ਇਨ੍ਹਾਂ ਸ਼ਸਤਰਾਂ ਦੇ ਸਹਾਰੇ ਵੱਡੀਆਂ ਅਤੇ ਫ਼ੈਸਲਾਕੁਨ ਜੰਗਾਂ ਜਿੱਤੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਿਹੰਗ ਸਿੰਘਾਂ ਦੇ ਭੇਸ ਵਿੱਚ ਕੌਮ ਨੂੰ ਬਦਨਾਮ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਜਥੇਦਾਰ ਗੜਗੱਜ ਨੇ 1984 ਦੁਹਰਾਉਣ ਵਰਗੀਆਂ ਗੱਲਾਂ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਜਿਹੇ ਬਿਆਨ ਸਮਾਜ ਦਾ ਮਾਹੌਲ ਖ਼ਰਾਬ ਕਰਦੇ ਹਨ। ਉਨ੍ਹਾਂ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਨਸੀਹਤ ਦਿੱਤੀ ਕਿ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰਾਂ ਸਿੱਖਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਕਰਨ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਕਿਹਾ ਕਿ ਖ਼ਾਲਸਾ ਹਮੇਸ਼ਾ ‘ਤਿਆਰ-ਬਰ-ਤਿਆਰ’ ਰਿਹਾ ਹੈ ਅਤੇ ਕਿਸੇ ਵੀ ਧਰਮ ਦਾ ਵਿਰੋਧੀ ਨਹੀਂ ਰਿਹਾ। ਹਿੰਦੂ ਧਰਮ ਦੀ ਰੱਖਿਆ ਲਈ ਵੀ ਸਿੱਖ ਗੁਰੂ ਸਾਹਿਬਾਨ ਅਤੇ ਮਹਾਨ ਸ਼ਹੀਦਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।
ਧਾਰਮਿਕ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਸਰਕਾਰਾਂ
ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦੋਸ਼ ਲਾਇਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਦਖ਼ਲ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ ਅਤੇ ਅਜਿਹੇ ਕਦਮ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ।