Big News : ਮੋਹਾਲੀ ਹਵਾਈ ਅੱਡੇ 'ਤੇ ਇੰਡੀਗੋ ਫਲਾਈਟ 'ਚ ਪਾਵਰ ਬੈਂਕ 'ਚ ਧਮਾਕਾ, ਵੱਡਾ ਹਾਦਸਾ ਟਲ਼ਿਆ
ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਦੀ ਫਲਾਈਟ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਯਾਤਰੀ ਦੇ ਬੈਗ 'ਚ ਰੱਖਿਆ ਪਾਵਰ ਬੈਂਕ ਅਚਾਨਕ ਫਟ ਗਿਆ। ਇਹ ਘਟਨਾ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵਾਪਰੀ। ਕੁਝ ਸਵਾਰੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ਪਰ ਵੱਡਾ ਹਾਦਸਾ ਹੋਣੋ ਟਲ਼ ਗਿਆ।
Publish Date: Tue, 05 May 2026 05:35 PM (IST)
Updated Date: Tue, 05 May 2026 06:06 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੋਹਾਲੀ : ਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਦੀ ਫਲਾਈਟ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਯਾਤਰੀ ਦੇ ਬੈਗ 'ਚ ਰੱਖਿਆ ਪਾਵਰ ਬੈਂਕ ਅਚਾਨਕ ਫਟ ਗਿਆ। ਇਹ ਘਟਨਾ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵਾਪਰੀ। ਕੁਝ ਸਵਾਰੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ ਪਰ ਵੱਡਾ ਹਾਦਸਾ ਹੋਣੋ ਟਲ਼ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ ਪਾਵਰ ਬੈਂਕ ਇੱਕ ਯਾਤਰੀ ਦੇ ਹੈਂਡ ਬੈਗ ਵਿੱਚ ਰੱਖਿਆ ਹੋਇਆ ਸੀ, ਜਿਸ ਵਿੱਚ ਅਚਾਨਕ ਸਪਾਰਕਿੰਗ ਹੋਣ ਨਾਲ ਧਮਾਕਾ ਹੋ ਗਿਆ। ਘਟਨਾ ਤੋਂ ਤੁਰੰਤ ਬਾਅਦ ਹਵਾਈ ਅੱਡਾ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ।
ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਾਰੇ ਯਾਤਰੀਆਂ ਨੂੰ ਤੁਰੰਤ ਜਹਾਜ਼ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ ਸਥਿਤੀ ਨੂੰ ਤੁਰੰਤ ਕਾਬੂ ਵਿੱਚ ਲਿਆਇਆ ਗਿਆ ਅਤੇ ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਪ੍ਰੋਟੋਕੋਲ ਅਨੁਸਾਰ ਪੂਰੇ ਜਹਾਜ਼ ਅਤੇ ਸਮਾਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਮਾਹਿਰਾਂ ਅਨੁਸਾਰ ਪਾਵਰ ਬੈਂਕ ਵਰਗੇ ਇਲੈਕਟ੍ਰਾਨਿਕ ਉਪਕਰਨਾਂ ਤੋਂ ਸਾਵਧਾਨ ਰਹਿਣਾ ਬਹੁਤ ਜ਼ਰੂਰੀ ਹੈ, ਕਿਉਂਕਿ ਓਵਰਹੀਟਿੰਗ ਜਾਂ ਖ਼ਰਾਬ ਕੁਆਲਿਟੀ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ।
ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਵਿਸਥਾਰਤ ਰਿਪੋਰਟ ਦੀ ਉਡੀਕ ਹੈ।