ਅਕਾਲੀ ਦਲ ਨੂੰ ਵੱਡਾ ਝਟਕਾ : ਕਈ ਆਗੂ ਤੇ ਸਮਰਥਕ ਕਾਂਗਰਸ 'ਚ ਸ਼ਾਮਲ, ਜੀਤੀ ਸਿੱਧੂ ਨੇ ਕੀਤਾ ਨਿੱਘਾ ਸਵਾਗਤ ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਤੇ ਸੀਨੀਅਰ ਕਾਂਗਰਸ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਪਿੰਡ ਜੁਝਾਰ ਨਗਰ ਵਿਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਢੀਂਡਸਾ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਜੀਤੀ ਸਿੱਧੂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਸਮਰਥਕਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
Publish Date: Sun, 23 Aug 2026 11:08 AM (IST)
Updated Date: Sun, 23 Aug 2026 11:10 AM (IST)
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਤੇ ਸੀਨੀਅਰ ਕਾਂਗਰਸ ਆਗੂ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਪਿੰਡ ਜੁਝਾਰ ਨਗਰ ਵਿਚ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਢੀਂਡਸਾ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਜੀਤੀ ਸਿੱਧੂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਸਮਰਥਕਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਅਤੇ ਆਮ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਪਾਰਟੀ ਵਿਚ ਹਮੇਸ਼ਾ ਬਣਦਾ ਸਨਮਾਨ ਮਿਲਿਆ ਹੈ ਅਤੇ ਉਹ ਖ਼ੁਦ ਇਸ ਦੀ ਇਕ ਉਦਾਹਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਲੰਬੇ ਸਮੇਂ ਤੱਕ ਇਮਾਨਦਾਰੀ ਨਾਲ ਜੁੜੇ ਰਹਿਣ ਕਾਰਨ ਉਨ੍ਹਾਂ ਨੂੰ ਮੁਹਾਲੀ ਨਗਰ ਨਿਗਮ ਦੇ ਮੇਅਰ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵਿਚ ਮੌਜੂਦਾ ਸਰਕਾਰ ਪ੍ਰਤੀ ਨਿਰਾਸ਼ਾ ਵੱਧ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਬਦਲਾਅ ਦੇ ਹੱਕ ਵਿਚ ਫ਼ੈਸਲਾ ਦੇਣਗੇ।
ਜੀਤੀ ਸਿੱਧੂ ਨੇ ਕਿਹਾ ਕਿ ਮਿਸ਼ਨ 2027 ਤਹਿਤ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਹਰ ਹਲਕੇ ਅਤੇ ਹਰ ਪਿੰਡ ਵਿਚ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਜ਼ਬੂਤ ਜਥੇਬੰਦਕ ਢਾਂਚੇ, ਲੋਕਾਂ ਨਾਲ ਸਿੱਧੇ ਸੰਪਰਕ ਅਤੇ ਪੰਜਾਬ ਦੇ ਵਿਕਾਸ ਦੇ ਏਜੰਡੇ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਗਿਣਤੀ ’ਚ ਸੀਟਾਂ ਜਿੱਤ ਕੇ ਪੰਜਾਬ ਵਿਚ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ ’ਤੇ ਲੈ ਕੇ ਜਾਵੇਗੀ। ਇਸ ਮੌਕੇ ਹੈਪੀ ਮਲਿਕ, ਬਾਬਾ ਕਸ਼ਮੀਰਾ, ਮੁਖਤਿਆਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਪਾਰਟੀ ਵਰਕਰ ਹਾਜ਼ਰ ਸਨ।