ਬਾਬਾ ਸਿੱਦੀਕੀ ਕਤਲ ਕਾਂਡ 'ਚ ਵੱਡੀ ਸਫ਼ਲਤਾ: ਮੁੱਖ ਮੁਲਜ਼ਮ ਜ਼ੀਸ਼ਾਨ ਅਖ਼ਤਰ ਦਾ ਨਜ਼ਦੀਕੀ ਹਥਿਆਰਾਂ ਸਮੇਤ ਗ੍ਰਿਫ਼ਤਾਰ, ਰੈਕੀ ਲਈ ਮਿਲੇ ਸੀ ₹80 ਹਜ਼ਾਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਆਗੂ ਬਾਬਾ ਸਿੱਦੀਕੀ ਦੇ ਮੋਹਰੀ ਕਾਤਲ ਤੇ ਵਿਦੇਸ਼ 'ਚ ਬੈਠੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਨਜ਼ਦੀਕੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਕਰਨ ਉਰਫ਼ ਜੱਸੀ ਵਾਸੀ ਸ਼ੰਕਰ ਪੱਟੀ ਠਾਕਰ (ਨਕੋਦਰ, ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ। ਐੱਸਐੱਸਓਸੀ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਇਕ 9ਐੱਮਐੱਮ ਗਲੋਕ ਪਿਸਤੌਲ, 2 ਮੈਗਜ਼ੀਨ ਤੇ 5 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਵਿਦੇਸ਼ ਬੈਠੇ ਜ਼ੀਸ਼ਾਨ ਅਖ਼ਤਰ ਦੇ ਲਗਾਤਾਰ ਸੰਪਰਕ ਵਿਚ ਸੀ ਅਤੇ ਉਸ ਦੇ ਇਸ਼ਾਰੇ 'ਤੇ ਹੀ ਇਕ ਕਾਰੋਬਾਰੀ ਦੀ ਰੈਕੀ ਕਰ
Publish Date: Sat, 05 Sep 2026 11:43 AM (IST)
Updated Date: Sat, 05 Sep 2026 11:44 AM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਆਗੂ ਬਾਬਾ ਸਿੱਦੀਕੀ ਦੇ ਮੋਹਰੀ ਕਾਤਲ ਤੇ ਵਿਦੇਸ਼ 'ਚ ਬੈਠੇ ਗੈਂਗਸਟਰ ਜ਼ੀਸ਼ਾਨ ਅਖ਼ਤਰ ਦੇ ਨਜ਼ਦੀਕੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਕਰਨ ਉਰਫ਼ ਜੱਸੀ ਵਾਸੀ ਸ਼ੰਕਰ ਪੱਟੀ ਠਾਕਰ (ਨਕੋਦਰ, ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ। ਐੱਸਐੱਸਓਸੀ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਇਕ 9ਐੱਮਐੱਮ ਗਲੋਕ ਪਿਸਤੌਲ, 2 ਮੈਗਜ਼ੀਨ ਤੇ 5 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਵਿਦੇਸ਼ ਬੈਠੇ ਜ਼ੀਸ਼ਾਨ ਅਖ਼ਤਰ ਦੇ ਲਗਾਤਾਰ ਸੰਪਰਕ ਵਿਚ ਸੀ ਅਤੇ ਉਸ ਦੇ ਇਸ਼ਾਰੇ 'ਤੇ ਹੀ ਇਕ ਕਾਰੋਬਾਰੀ ਦੀ ਰੈਕੀ ਕਰ ਰਿਹਾ ਸੀ।
ਮੁਹਾਲੀ 'ਚ ਦੂਜਾ ਟਾਰਗੇਟ : ਰੈਕੀ ਪੂਰੀ ਹੋਣ ਤੋਂ ਬਾਅਦ ਉਸ ਨੂੰ ਮੁਹਾਲੀ ਖੇਤਰ ’ਚ ਇਕ ਹੋਰ ਕੰਮ (ਟਾਰਗੇਟ) ਸੌਂਪਿਆ ਗਿਆ ਸੀ, ਜਿਸ ਲਈ ਉਸ ਨੂੰ ਇਹ ਹਥਿਆਰ ਤੇ ਅਸਲਾ ਮੁਹੱਈਆ ਕਰਵਾਇਆ ਗਿਆ ਸੀ। ਪੁਲਿਸ ਅਨੁਸਾਰ ਜ਼ੀਸ਼ਾਨ ਅਖ਼ਤਰ ਉਕਤ ਕਾਰੋਬਾਰੀ ਤੋਂ ਫਿਰੌਤੀ ਦੀ ਮੰਗ ਕਰ ਰਿਹਾ ਸੀ। ਰੈਕੀ ਦਾ ਕੰਮ ਖ਼ਤਮ ਹੁੰਦਿਆਂ ਹੀ ਜਸਕਰਨ ਨੂੰ ਮੁਹਾਲੀ ਵਿਖੇ ਅਗਲੀ ਵਾਰਦਾਤ ਲਈ ਭੇਜਿਆ ਗਿਆ ਸੀ। ਪੁਲਿਸ ਨੇ ਬਰਾਮਦ ਕੀਤੀ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਹੋਰ ਵੱਡੇ ਖ਼ੁਲਾਸੇ ਹੋ ਸਕਣ।