ਡੇਰਾਬੱਸੀ ’ਚ ਬਾਈਕ ਚੋਰਾਂ ਦੀ ਦਹਿਸ਼ਤ : ਦਿਨ-ਦਿਹਾੜੇ ਚੋਰੀ ਕਰਨ ਦੀ ਕੋਸ਼ਿਸ਼ ਨਾਕਾਮ, ਸਾਰੀ ਕਰਤੂਤ CCTV ਕੈਮਰੇ 'ਚ ਕੈਦ ਸ਼ਹਿਰ ’ਚ ਮੋਟਰਸਾਈਕਲ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਦਿਨ-ਦਿਹਾੜੇ ਵੀ ਲੋਕਾਂ ਦੇ ਵਾਹਨ ਸੁਰੱਖਿਅਤ ਨਹੀਂ ਰਹੇ। ਤਾਜ਼ਾ ਮਾਮਲਾ ਡੇਰਾਬੱਸੀ ਦੇ ਭਗਤ ਸਿੰਘ ਨਗਰ ਦੀ ਗਲੀ ਨੰ. 2 ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਮੋਟਰਸਾਈਕਲ ਚੋਰੀ ਹੋਣ ਤੋਂ ਵਾਲ-ਵਾਲ ਬਚ ਗਿਆ।
Publish Date: Sat, 08 Aug 2026 11:24 AM (IST)
Updated Date: Sat, 08 Aug 2026 11:26 AM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸ਼ਹਿਰ ’ਚ ਮੋਟਰਸਾਈਕਲ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਦਿਨ-ਦਿਹਾੜੇ ਵੀ ਲੋਕਾਂ ਦੇ ਵਾਹਨ ਸੁਰੱਖਿਅਤ ਨਹੀਂ ਰਹੇ। ਤਾਜ਼ਾ ਮਾਮਲਾ ਡੇਰਾਬੱਸੀ ਦੇ ਭਗਤ ਸਿੰਘ ਨਗਰ ਦੀ ਗਲੀ ਨੰ. 2 ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਮੋਟਰਸਾਈਕਲ ਚੋਰੀ ਹੋਣ ਤੋਂ ਵਾਲ-ਵਾਲ ਬਚ ਗਿਆ।
ਮਿਲੀ ਜਾਣਕਾਰੀ ਮੁਤਾਬਕ ਚੋਰਾਂ ਨੇ ਦਿਨ-ਦਿਹਾੜੇ ਗਲੀ 'ਚ ਖੜ੍ਹੇ ਇਕ ਮੋਟਰਸਾਈਕਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਮੋਟਰਸਾਈਕਲ ਮਾਲਕ ਦੀ ਚੌਕਸੀ ਕਾਰਨ ਚੋਰ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਹੀਂ ਹੋ ਸਕਿਆ। ਦੱਸਿਆ ਜਾ ਰਿਹਾ ਹੈ ਕਿ ਜੇਕਰ ਮਾਲਕ ਸਿਰਫ਼ ਦੋ ਮਿੰਟ ਦੇ ਅੰਦਰ ਘਰੋਂ ਬਾਹਰ ਨਾ ਆਉਂਦਾ ਤਾਂ ਚੋਰ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਚੁੱਕਾ ਹੁੰਦਾ। ਮਾਲਕ ਨੂੰ ਬਾਹਰ ਆਉਂਦਾ ਦੇਖ ਕੇ ਚੋਰ ਨੇ ਮੌਕੇ ਤੋਂ ਭੱਜਣ ਵਿਚ ਹੀ ਆਪਣੀ ਭਲਾਈ ਸਮਝੀ। ਇਹ ਸਾਰੀ ਘਟਨਾ ਗਲੀ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਸੀਸੀਟੀਵੀ ਫੁਟੇਜ ਵਿਚ ਸ਼ੱਕੀ ਚੋਰ ਦੀਆਂ ਤਸਵੀਰਾਂ ਸਾਫ਼ ਨਜ਼ਰ ਆ ਰਹੀਆਂ ਹਨ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿਚ ਭਾਰੀ ਸਹਿਮ ਅਤੇ ਰੋਸ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਚੋਰਾਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਲਾਕੇ ਵਿਚ ਪੁਲਿਸ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਅਪਰਾਧਿਕ ਘਟਨਾਵਾਂ 'ਤੇ ਠੱਲ੍ਹ ਪਾਈ ਜਾ ਸਕੇ।