
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲਾਲੜੂ ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸੈਣੀ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਲੜਕੀਆਂ ਨੇ ਸ਼ਮੂਲੀਅਤ ਕੀਤੀ।

ਸੁਰਜੀਤ ਸਿੰਘ ਕੁਹਾੜ, ਲਾਲੜੂ: ਲਾਲੜੂ ਵਿਖੇ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸੈਣੀ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਲੜਕੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਕੱਤਰ ਹੋਈਆਂ ਭੈਣਾਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਸੂਟ ਦਿੱਤੇ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕੋ-ਇੱਕ ਪਾਰਟੀ ਹੈ ਜੋ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੋਰਨਾਂ ਪਾਰਟੀਆਂ ਦੀ ਕਾਰਗੁਜ਼ਾਰੀ ਤੋਂ ਅੱਕ ਚੁੱਕੇ ਹਨ ਅਤੇ ਹੁਣ ਭਾਜਪਾ ਦੇ ਹੱਕ ਵਿੱਚ ਭੁਗਤਣ ਲਈ ਤਿਆਰ ਹਨ।