ਮਹਿਰਾ,ਖਰੜ: ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਸਥਿਤ ਰਿਹਾਇਸ਼ੀ ਦਾ ਘਿਰਾਓ ਕਰਕੇ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਨਰਿੰਦਰ ਰਾਣਾ ਜ਼ਿਲ੍ਹਾ ਜਨਰਲ ਸਕੱਤਰ ਨੇ ਕਿਹਾ ਕਿ ਸੂਬੇ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 123 ਮੌਤਾਂ ਨੇ ਕੈਪਟਨ ਸਰਕਾਰ ਦੇ ਸ਼ਾਸ਼ਨ ਦੀ ਅਸਲੀਅਤ ਸਾਹਮਣੇ ਲਿਆ ਕੇ ਰੱਖ ਦਿੱਤੀ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਕਥਿਤ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਸਮੂਹ ਕੈਬਨਿਟ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਆਪਣੇ ਕਹਿਣੀ 'ਤੇ ਖ਼ਰੀ ਨਹੀਂ ਉੱਤਰੀ। ਉਨ੍ਹਾਂ ਕੈਪਟਨ ਵੱਲੋ ਨਸ਼ੇ ਨੂੰ ਹਫ਼ਤਿਆਂ 'ਚ ਖ਼ਤਮ ਕਰਨ ਲਈ ਚੁੱਕੀ ਸਹੁੰ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੈਪਟਨ ਨੇ ਝੂਠੀ ਸਹੁੰ ਚੁੱਕ ਕੇ ਪੰਜਾਬੀਆਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ।

ਇਸ ਮੌਕੇ ਤਰਨ ਗੋਇਲ ਯੁਵਾ ਮੋਰਚਾ ਖਰੜ ਮੰਡਲ ਪ੍ਰਧਾਨ ਨੇ ਕਿਹਾ ਕਿ ਸੂਬੇ ਅੰਦਰ ਨਸ਼ੇ ਤਸਕਰੀ ਸਰਕਾਰ ਤੇ ਉੱਚ ਅਧਿਕਾਰੀਆਂ ਦੀਆਂ ਮਿਲਭੁਗਤ ਤੋਂ ਬਿਨਾਂ ਅਸੰਭਵ ਹੈ ਜੋ ਕਿ ਜ਼ੋਰਾ-ਸ਼ੋਰਾਂ ਨਾਲ ਹੋ ਰਹੀ ਹੈ। ਉਨ੍ਹਾਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਅਤੇ ਗ਼ੈਰ-ਕਾਨੂੰਨੀ ਸ਼ਰਾਬ ਦੇ ਧੰਦੇ 'ਚ ਸ਼ਾਮਲ ਕਾਂਗਰਸੀਆਂ ਅਤੇ ਵੱਡੇ ਮੱਗਰਮੱਛਾਂ ਨੂੰ ਨਾਕਾਬ ਕਰਕੇ ਵੱਡੀਆਂ ਸਜਾਵਾਂ ਦਿੱਤੀਆਂ ਜਾਣ। ਇਸ ਮੌਕੇ ਨਾਇਬ ਤਹਿਸੀਲਦਾਰ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮੈਮੋਰੰਡਮ ਮਾਨਯੋਗ ਰਾਜਪਾਲ ਜੀ ਨੂੰ ਭੇਜ ਦਿੱਤਾ ਜਾਵੇਗਾ। ਇਸ ਮੌਕੇ ਦੀਪਕ ਰਾਣਾ ਸੁਰਿੰਦਰ ਬੱਬਲ, ਜਸਪ੍ਰੀਤ ਸਿੰਘ ਜੱਸਾ, ਨਿਕੁੰਜ ਧਵਨ, ਤਪਿਸ਼ ਗੁਪਤਾ, ਪ੍ਰਤੀਕ ਭੰਡਾਰੀ, ਨੀਰਜ ਦਲੀਪ, ਮੁਕੇਸ਼ ਆਦਿ ਮੌਜੂਦ ਸਨ।

Posted By: Amita Verma