- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ ਅਤੇ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਚੋਣਾਂ ਦੌਰਾਨ ਪਾਰਟੀਆਂ ਦੇ ਵਾਅਦੇ ਤੇ ਗਾਰੰਟੀਆਂ ਸੱਤਾ ਵਿੱਚ ਆਉਣ ਮਗਰੋਂ ਪੂਰੇ ਨਹੀਂ ਹੁੰਦੇ। ਕੁਝ ਲੋਕ ਇਨ੍ਹਾਂ ਵਾਅਦਿਆਂ ਦੇ ਸਹਾਰੇ ਲੋਕਾਂ ਨੂੰ ਪਾਰਟੀਆਂ ਨਾਲ ਜੋੜ ਕੇ ਆਪਣੇ ਲਈ ਟਿਕਟਾਂ ਤੇ ਅਹੁਦੇ ਹਾਸਲ ਕਰ ਲੈਂਦੇ ਹਨ। ਉਨ੍ਹਾਂ ਅਜਿਹੇ ਵਿਅਕਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਸੰਵਿਧਾਨ ਅਨੁਸਾਰ ਬਲਾਕ ਪੱਧਰ ਜਾਂ ਇਸ ਤੋਂ ਉੱਪਰ ਦਾ ਕੋਈ ਆਗੂ ਵੀ ਚੋਣ ਨਹੀਂ ਲੜੇਗਾ। ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਕਿਸਾਨ ਯੂਨੀਅਨ (ਕਾਦੀਆਂ) ਅਤੇ (ਲੱਖੋਵਾਲ) ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਦਾ ਐਲਾਨ ਕਰ ਚੁੱਕੀਆਂ ਹਨ।
ਪ੍ਰਧਾਨ ਮਨਜੀਤ ਸਿੰਘ ਧਨੇਰ, ਗੁਰਦੀਪ ਸਿੰਘ ਰਾਮਪੁਰਾ ਅਤੇ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਚੋਣਾਂ ਦੌਰਾਨ ਪਾਰਟੀਆਂ ਦੇ ਵਾਅਦੇ ਤੇ ਗਾਰੰਟੀਆਂ ਸੱਤਾ ਵਿੱਚ ਆਉਣ ਮਗਰੋਂ ਪੂਰੇ ਨਹੀਂ ਹੁੰਦੇ। ਕੁਝ ਲੋਕ ਇਨ੍ਹਾਂ ਵਾਅਦਿਆਂ ਦੇ ਸਹਾਰੇ ਲੋਕਾਂ ਨੂੰ ਪਾਰਟੀਆਂ ਨਾਲ ਜੋੜ ਕੇ ਆਪਣੇ ਲਈ ਟਿਕਟਾਂ ਤੇ ਅਹੁਦੇ ਹਾਸਲ ਕਰ ਲੈਂਦੇ ਹਨ। ਉਨ੍ਹਾਂ ਅਜਿਹੇ ਵਿਅਕਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਕਿਸਾਨ ਆਗੂਆਂ ਮੁਤਾਬਕ ਭਾਜਪਾ, ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਲੋਕ ਪਰਖ ਚੁੱਕੇ ਹਨ। ਕਿਸੇ ਦੀ ਵੀ ਸਰਕਾਰ ਬਣੇ, ਕਿਸਾਨਾਂ ਤੇ ਮਜ਼ਦੂਰਾਂ ਨੂੰ ਹੱਕਾਂ ਲਈ ਜਥੇਬੰਦ ਹੋ ਕੇ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਇਨ੍ਹਾਂ ਪਾਰਟੀਆਂ ਨੂੰ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀਆਂ ਕਰਾਰ ਦਿੱਤਾ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਕਿਹਾ ਕਿ ਵੱਖ-ਵੱਖ ਸਰਕਾਰਾਂ ਕਿਸਾਨ ਆਗੂਆਂ ਵਿਰੁੱਧ ਦਰਜਨਾਂ ਕੇਸ ਦਰਜ ਕਰ ਚੁੱਕੀਆਂ ਹਨ। ਉਨ੍ਹਾਂ ਮੁਤਾਬਕ ਲੋਕ ਵਿਰੋਧੀ ਪ੍ਰਬੰਧ ਬਦਲੇ ਬਿਨਾਂ ਮਸਲੇ ਹੱਲ ਨਹੀਂ ਹੋ ਸਕਦੇ। ਚੋਣਾਂ ਨਾਲ ਸਿਰਫ਼ ਸੱਤਾ ’ਤੇ ਕਾਬਜ਼ ਪਾਰਟੀ ਬਦਲਦੀ ਹੈ, ਨੀਤੀਆਂ ਬਦਲਣ ਲਈ ਲੋਕਾਂ ਦੀ ਜਥੇਬੰਦਕ ਤਾਕਤ ਜ਼ਰੂਰੀ ਹੈ।