- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਮੁਹਾਲੀ 'ਤੇ ਪਹੁੰਚਣ ਸਮੇਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਨੇ ਬੀ.ਐਲ. ਸੰਤੋਸ਼ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਦਰਸ਼ਨ ਸਿੰਘ ਸੋਢੀ ਮੁਹਾਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਦੋ ਦਿਨਾਂ ਪੰਜਾਬ ਦੌਰੇ 'ਤੇ ਆਏ ਹਨ।
ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਮੁਹਾਲੀ 'ਤੇ ਪਹੁੰਚਣ ਸਮੇਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਣਾ ਨੇ ਬੀ.ਐਲ. ਸੰਤੋਸ਼ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਆਪਣੇ ਸੰਗਠਨਾਤਮਕ ਦੌਰੇ ਦੌਰਾਨ ਬੀ.ਐਲ. ਸੰਤੋਸ਼ ਪੰਜਾਬ ਭਰ 'ਚ ਭਾਜਪਾ ਆਗੂਆਂ ਅਤੇ ਸੰਗਠਨਾਤਮਕ ਅਹੁਦੇਦਾਰਾਂ ਨਾਲ ਕਈ ਜ਼ੋਨਲ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਸੰਗਠਨ ਦੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਪਾਰਟੀ ਦੀਆਂ ਸੰਗਠਨਾਤਮਕ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।