- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਸੰਪਰਕ ਕਰਨ ’ਤੇ ਥਾਣੇਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਉਸ ਦੀ ਲਾਸ਼ ਅਗਲੇ 72 ਘੰਟਿਆਂ ਲਈ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤੀ ਗਈ ਹੈ। ਪੁਲਿਸ ਅਨੁਸਾਰ ਵਾਰਸਾਂ ਦੇ ਆਉਣ ’ਤੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ, ਖਰੜ : ਮੰਗਲਵਾਰ ਦੁਪਹਿਰ ਦਰਪਣ ਸਿਟੀ ’ਚ ਬਣੇ ਇਕ ਮਾਤਾ ਦੇ ਮੰਦਰ ’ਚ ਇਕ ਨੌਜਵਾਨ ਨੇ ਮੰਦਰ ਦੀ ਘੰਟੀ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਮਾਂ ਭੱਦਰਕਾਲੀ ਬਗਲਾਮੁਖੀ ਧਾਮ ਦੇ ਮਹੰਤ ਕਮੱਖਿਆ ਨੰਦ ਨੇ ਦੱਸਿਆ ਕਿ ਉਹ ਰੋਜ਼ ਵਾਂਗ ਦੁਪਿਹਰ ਇਕ ਵਜੇ ਦੇ ਕਰੀਬ ਆਪਣੇ ਘਰ ਰੋਟੀ ਖਾਣ ਲਈ ਗਿਆ ਸੀ ਤੇ ਮੰਦਰ ਦੇ ਅੰਦਰ ਵਾਲੇ ਦਰਵਾਜ਼ੇ ਬੰਦ ਕਰ ਗਿਆ ਸੀ ਪਰ ਮੰਦਰ ਦਾ ਮੁੱਖ ਦਰਵਾਜ਼ਾ ਭਗਤਾਂ ਲਈ ਖੁੱਲ੍ਹਾ ਛੱਡ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਵਾਪਸ ਮੰਦਰ ਪਹੁੰਚੇ ਤਾਂ ਮੰਦਰ ਦਾ ਮੁੱਖ ਦਰਵਾਜ਼ਾ ਅੰਦਰੋਂ ਬੰਦ ਕੀਤਾ ਹੋਇਆ ਸੀ, ਜਦੋਂ ਉਨ੍ਹਾਂ ਕੁਝ ਭਗਤਾਂ ਨੂੰ ਬੁਲਾ ਕੇ ਦਰਵਾਜ਼ਾ ਖੋਲ੍ਹਿਆ ਤਾਂ ਮੰਦਰ ਦੀ ਘੰਟੀ ’ਤੇ ਇਕ ਨੌਜਵਾਨ ਨੇ ਰੱਸੀ ਬੰਨ੍ਹ ਕੇ ਫਾਹਾ ਲਿਆ ਹੋਇਆ ਸੀ। ਜਿਸ ਦੀ ਤੁਰੰਤ ਸੂਚਨਾ ਥਾਣਾ ਸਿਟੀ ਖਰੜ ਦੀ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਥਾਣੇਦਾਰ ਹਰਮਿੰਦਰ ਸਿੰਘ ਦੀ ਅਗਵਾਈ ’ਚ ਪਹੁੰਚੀ ਪੁਲਿਸ ਦੀ ਟੀਮ ਨੇ ਨੌਜਵਾਨ ਨੂੰ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਖਰੜ ਪਹੁੰਚਾਇਆ, ਜਿੱਥੇ ਡਿਊਟੀ ’ਤੇ ਤਾਇਨਾਤ ਡਾਕਟਰਾਂ ਨੇ ਉਕਤ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਸੰਪਰਕ ਕਰਨ ’ਤੇ ਥਾਣੇਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਉਸ ਦੀ ਲਾਸ਼ ਅਗਲੇ 72 ਘੰਟਿਆਂ ਲਈ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤੀ ਗਈ ਹੈ। ਪੁਲਿਸ ਅਨੁਸਾਰ ਵਾਰਸਾਂ ਦੇ ਆਉਣ ’ਤੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।