ਬੇਖ਼ੌਫ਼ ਚੋਰ: ਦਿਨ-ਦਿਹਾੜੇ ਬੰਦ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ, LED ਤੇ ਲੈਪਟਾਪ ਚੋਰੀ; ਪੂਰੀ ਵਾਰਦਾਤ CCTV ਕੈਮਰਿਆਂ 'ਚ ਕੈਦ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਕਾਨ ਮਾਲਕ ਰਿਸ਼ੀ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਦੁਪਹਿਰ ਕਰੀਬ 12 ਵਜੇ ਕਿਸੇ ਘਰੇਲੂ ਕੰਮ ਲਈ ਹਰਿਆਣਾ ਦੇ ਅੰਬਾਲਾ ਵਿਖੇ ਗਿਆ ਹੋਇਆ ਸੀ। ਜਦੋਂ ਉਹ ਸ਼ਾਮ ਕਰੀਬ 5 ਵਜੇ ਵਾਪਸ ਘਰ ਪਰਤਿਆ ਤਾਂ ਦੇਖਿਆ ਕਿ ਘਰ ਦੇ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਪੀੜਤ ਅਨੁਸਾਰ ਚੋਰਾਂ ਨੇ ਘਰ ’ਚੋਂ ਕਰੀਬ 3 ਤੋਂ 4 ਲੱਖ ਰੁਪਏ ਦੀ ਕੀਮਤ ਦੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਤੋਂ ਇਲਾਵਾ 42 ਇੰਚ ਦੀ ਐੱਲਈਡੀ, ਇਕ ਲੈਪਟਾਪ ਅਤੇ ਹੋਰ ਕੀਮਤੀ ਘਰੇਲੂ ਸਾਮਾਨ ਚੋਰੀ ਕਰ ਲਿਆ।
Publish Date: Wed, 18 Nov 2026 11:42 AM (IST)
Updated Date: Wed, 18 Nov 2026 11:45 AM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁਬਾਰਕਪੁਰ-ਹੈਬਤਪੁਰ ਰੋਡ ’ਤੇ ਸਥਿਤ ਪਾਮ ਸਿਟੀ ਕਾਲੋਨੀ ’ਚ ਚੋਰਾਂ ਨੇ ਦਿਨ-ਦਿਹਾੜੇ ਇਕ ਬੰਦ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਕਾਨ ਮਾਲਕ ਰਿਸ਼ੀ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਦੁਪਹਿਰ ਕਰੀਬ 12 ਵਜੇ ਕਿਸੇ ਘਰੇਲੂ ਕੰਮ ਲਈ ਹਰਿਆਣਾ ਦੇ ਅੰਬਾਲਾ ਵਿਖੇ ਗਿਆ ਹੋਇਆ ਸੀ। ਜਦੋਂ ਉਹ ਸ਼ਾਮ ਕਰੀਬ 5 ਵਜੇ ਵਾਪਸ ਘਰ ਪਰਤਿਆ ਤਾਂ ਦੇਖਿਆ ਕਿ ਘਰ ਦੇ ਮੁੱਖ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਪੀੜਤ ਅਨੁਸਾਰ ਚੋਰਾਂ ਨੇ ਘਰ ’ਚੋਂ ਕਰੀਬ 3 ਤੋਂ 4 ਲੱਖ ਰੁਪਏ ਦੀ ਕੀਮਤ ਦੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ਤੋਂ ਇਲਾਵਾ 42 ਇੰਚ ਦੀ ਐੱਲਈਡੀ, ਇਕ ਲੈਪਟਾਪ ਅਤੇ ਹੋਰ ਕੀਮਤੀ ਘਰੇਲੂ ਸਾਮਾਨ ਚੋਰੀ ਕਰ ਲਿਆ।
ਇਸ ਵਾਰਦਾਤ ਸਬੰਧੀ ਮੁਬਾਰਕਪੁਰ ਪੁਲਿਸ ਚੌਕੀ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਸੂਚਨਾ ਮਿਲਣ ’ਤੇ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਕਾਬੂ ਕੀਤਾ ਜਾ ਸਕੇ।