- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ 28 ਜੁਲਾਈ 2026 ਨੂੰ ਹੋਣ ਵਾਲੀਆਂ ਸੀ.ਬੀ.ਐਸ.ਈ. ਦੀਆਂ 12ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ ਲਾਗੂ ਰਹਿਣਗੇ। ਹਾਲਾਂਕਿ, ਇਹ ਪਾਬੰਦੀ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ, ਸਰਕਾਰੀ ਅਧਿਕਾਰੀਆਂ, ਪ੍ਰੀਖਿਆ ਡਿਊਟੀ ਨਿਭਾ ਰਹੇ ਸਟਾਫ ਅਤੇ ਪ੍ਰੀਖਿਆਰਥੀਆਂ 'ਤੇ ਲਾਗੂ ਨਹੀਂ ਹੋਵੇਗੀ।

ਦਰਸ਼ਨ ਸਿੰਘ ਸੋਢੀ, ਮੁਹਾਲੀ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀਆਂ 12ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਪ੍ਰੀਖਿਆਵਾਂ ਨੂੰ ਨਿਰਵਿਘਨ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਭਾਰਤੀ ਨਿਆਇਕ ਸੰਹਿਤਾ, 2023 ਦੀ ਧਾਰਾ 189 ਅਧੀਨ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ, ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਗੈਰ-ਕਾਨੂੰਨੀ ਇਕੱਠ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਬੇਲੋੜੀ ਭੀੜ ਨੂੰ ਰੋਕਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਅ ਲਈ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ 28 ਜੁਲਾਈ 2026 ਨੂੰ ਹੋਣ ਵਾਲੀਆਂ ਸੀ.ਬੀ.ਐਸ.ਈ. ਦੀਆਂ 12ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੌਰਾਨ ਲਾਗੂ ਰਹਿਣਗੇ। ਹਾਲਾਂਕਿ, ਇਹ ਪਾਬੰਦੀ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ, ਸਰਕਾਰੀ ਅਧਿਕਾਰੀਆਂ, ਪ੍ਰੀਖਿਆ ਡਿਊਟੀ ਨਿਭਾ ਰਹੇ ਸਟਾਫ ਅਤੇ ਪ੍ਰੀਖਿਆਰਥੀਆਂ 'ਤੇ ਲਾਗੂ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਪ੍ਰੀਖਿਆਵਾਂ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਕਰਵਾਉਣਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਜਾਰੀ ਹੁਕਮਾਂ ਦੀ ਪਾਲਣਾ ਕਰਨ ਅਤੇ ਪ੍ਰੀਖਿਆਵਾਂ ਦੇ ਸਫ਼ਲ ਆਯੋਜਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇਣ।
ਜ਼ਿਲ੍ਹੇ ਵਿੱਚ ਇਹ ਪ੍ਰੀਖਿਆ ਕੇਂਦਰ ਸੇਂਟ ਸੋਲਜਰ ਇੰਟਰਨੈਸ਼ਨਲ ਕਾਨਵੇਂਟ ਸਕੂਲ, ਫੇਸ 7, ਮੋਹਾਲੀ ਅਤੇ ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51, ਮੋਹਾਲੀ ਵਿਖੇ ਹੋਣਗੇ।