ਚੰਡੀਗੜ੍ਹ ਮੋਰਚਾ ਵੱਡਾ ਅਪਡੇਟ : ਸਵੇਰੇ ਲੱਗੇਗੀ ਸਟੇਜ, ਦੁਪਹਿਰ ਨੂੰ SKM ਦੀ ਅਹਿਮ ਮੀਟਿੰਗ ਤੇ ਸ਼ਾਮ ਨੂੰ ਏਅਰਪੋਰਟ ਰੋਡ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਬੈਨਰ ਥੱਲੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਸਰਹੱਦ ’ਤੇ ਲਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿਚ ਦਾਖ਼ਲ ਹੋ ਗਿਆ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਰਾਮਿੰਦਰ ਸਿੰਘ ਪਟਿਆਲਾ, ਪ੍ਰੇਮ ਸਿੰਘ ਭੰਗੂ ਅਤੇ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਟੇਜ ਚੱਲੇਗੀ। ਇਸ ਮਗਰੋਂ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਐੱਸਕੇਐੱਮ ਦੇ ਮੋਹਰੀ ਆਗੂਆਂ ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਬਾਰੇ ਚਰਚਾ ਕੀਤੀ ਜਾਵੇਗੀ।
Publish Date: Sat, 05 Sep 2026 11:22 AM (IST)
Updated Date: Sat, 05 Sep 2026 11:23 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਬੈਨਰ ਥੱਲੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਸਰਹੱਦ ’ਤੇ ਲਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿਚ ਦਾਖ਼ਲ ਹੋ ਗਿਆ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਰਾਮਿੰਦਰ ਸਿੰਘ ਪਟਿਆਲਾ, ਪ੍ਰੇਮ ਸਿੰਘ ਭੰਗੂ ਅਤੇ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਟੇਜ ਚੱਲੇਗੀ। ਇਸ ਮਗਰੋਂ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਐੱਸਕੇਐੱਮ ਦੇ ਮੋਹਰੀ ਆਗੂਆਂ ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਬਾਰੇ ਚਰਚਾ ਕੀਤੀ ਜਾਵੇਗੀ।
ਆਗੂਆਂ ਨੇ ਦੱਸਿਆ ਕਿ ਅੱਜ ਪ੍ਰਦਰਸ਼ਨਕਾਰੀ ਕਿਸਾਨ ਗਰੁੱਪ ਬਣਾ ਕੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਮੇਤ ਏਅਰਪੋਰਟ ਸੜਕ ਉੱਤੇ ਹਰ ਚੌਕ ’ਤੇ ਸ਼ਾਮ 5 ਵਜੇ ਤੋਂ ਬਾਅਦ ਤੋਂ 7 ਵਜੇ ਝੰਡੇ ਅਤੇ ਤਖ਼ਤੀਆਂ ਲੈ ਕੇ ਖੜੇ ਹੋਣਗੇ ਅਤੇ ਲੋਕਾਂ ਤੋਂ ਸਹਿਯੋਗ ਮੰਗਿਆ ਜਾਵੇਗਾ। ਆਉਂਦੇ ਦਿਨਾਂ ’ਚ ਕਿਸਾਨਾਂ ਵੱਲੋਂ ਆਪਣੇ ਅੰਦੋਲਨ ਨੂੰ ਪੜਾਅਵਾਰ ਅੱਗੇ ਵਧਾਇਆ ਜਾਵੇਗਾ। ਇੱਥੇ ਇਹ ਦੱਸਣਯੋਗ ਹੈ ਕਿ ਬੀਤੇ ਕੱਲ੍ਹ ਤੇਜ਼ ਬਾਰਿਸ਼ ਕਾਰਨ ਸਟੇਜ ਦੀ ਕਾਰਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ ਸੀ। ਬਾਰਿਸ਼ ਰੁਕਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਨੇ ਬੈੱਸਟੈੱਕ ਮਾਲ ਤੋਂ ਧਰਨਾ ਪ੍ਰਦਰਸ਼ਨ ਵਾਲੇ ਸਥਾਨ ਤੱਕ ਪੈਦਲ ਰੋਸ ਮਾਰਚ ਕੀਤਾ ਗਿਆ ਸੀ।