ਛੱਤਬੀੜ ਚਿੜੀਆਘਰ 'ਚ ਸੈਲਾਨੀਆਂ ਦਾ ਹੜ੍ਹ! 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਦੌਰਾ, ਬਣਿਆ ਨਵਾਂ ਰਿਕਾਰਡ ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ’ਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਠ ਮਹੀਨਿਆਂ ’ਚ ਛੱਤਬੀੜ ਚਿੜੀਆਘਰ ਵਿਚ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ’ਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹ
Publish Date: Sat, 22 Aug 2026 12:15 PM (IST)
Updated Date: Sat, 22 Aug 2026 12:16 PM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ’ਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ।
ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਠ ਮਹੀਨਿਆਂ ’ਚ ਛੱਤਬੀੜ ਚਿੜੀਆਘਰ ਵਿਚ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸ਼ਾ ’ਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼ਾਹਜਨਕ ਰਿਹਾ ਹੈ।”
ਜਨਵਰੀ ਮਹੀਨੇ ’ਚ ਹੀ 48,719 ਸੈਲਾਨੀ ਆਏ ਛੱਤਬੀੜ ਚਿੜੀਆਘਰ ਵਿਚ ਸਿਰਫ਼ ਜਨਵਰੀ ’ਚ ਹੀ 48,719 ਸੈਲਾਨੀ ਆਏ, ਫਰਵਰੀ ’ਚ 54216, ਮਾਰਚ ’ਚ 66377, ਅਪ੍ਰੈਲ ’ਚ 40168, ਮਈ ’ਚ 33134, ਜੂਨ ’ਚ 71928, ਜੁਲਾਈ ’ਚ 35980, ਅਤੇ ਅਗਸਤ ’ਚ 20489 ਸੈਲਾਨੀਆਂ ਨੇ ਇਸ ਚਿੜੀਆਘਰ ਦੇ ਸੁਚੱਜੇ ਅਤੇ ਬਿਹਤਰੀਨ ਢੰਗ ਨਾਲ ਮੇਨਟੇਂਨ ਰੱਖੇ ਗਏ ਮਾਹੌਲ ’ਚ ਪੰਛੀਆਂ ਅਤੇ ਜਾਨਵਰਾਂ ਦੀਆਂ ਵਿਭਿੰਨ ਪ੍ਰਜਾਤੀਆਂ ਨੂੰ ਦੇਖਿਆ।”
ਮੰਤਰੀ ਕਟਾਰੂਚੱਕ ਨੇ ਕਿਹਾ, “ਜੰਗਲੀ ਜੀਵਾਂ ਦੀ ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ ਛੱਤਬੀੜ ਚਿੜੀਆਘਰ ’ਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ।” ਉਨ੍ਹਾਂ ਕਿਹਾ, “ਦੇਸ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਐਵੀਅਰੀ (ਪੰਛੀਘਰ) ਆਕਰਸ਼ਣ ਦਾ ਇੱਕ ਵੱਡਾ ਕੇਂਦਰ ਬਣ ਗਿਆ ਹੈ। ਸੈਲਾਨੀਆਂ ਦੇ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਨੂੰ ਵਧਾਉਣ ਲਈ ਇਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਸਥਾਪਿਤ ਕੀਤਾ ਗਿਆ ਹੈ।