ਪੀਸੀਏ ਮੁੱਲਾਂਪੁਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ, ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਸਟੈਂਡ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਲਈ ਪਹੁੰਚੇ ਨਾਲ ਹੀ ਉਹਨਾਂ ਨੇ ਸਟੇਡੀਅਮ ਵਿੱਚ ਬਣਾਏ ਗਏ ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਸਟੈਂਡ ਦਾ ਉਦਘਾਟਨ ਵੀ ਕੀਤਾ।
Publish Date: Thu, 11 Dec 2025 08:57 PM (IST)
Updated Date: Thu, 11 Dec 2025 08:59 PM (IST)
ਰਣਜੀਤ ਸਿੰਘ ਰਾਣਾ, ਐੱਸਏਐੱਸ : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਜਿਥੇ ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਟੀ-20 ਕ੍ਰਿਕਟ ਮੈਚ ਚੱਲ ਰਿਹਾ ਹੈ, ਉੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਲਈ ਪਹੁੰਚੇ ਨਾਲ ਹੀ ਉਹਨਾਂ ਨੇ ਸਟੇਡੀਅਮ ਵਿੱਚ ਬਣਾਏ ਗਏ ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਸਟੈਂਡ ਦਾ ਉਦਘਾਟਨ ਵੀ ਕੀਤਾ। ਇਸ ਦੌਰਾਨ ਉਨਾਂ ਨੇ ਮਹਿਲਾ ਕ੍ਰਿਕਟ ਕਪਤਾਨ ਹਰਮਨਪ੍ਰੀਤ ਕੌਰ ਅਤੇ ਹਰਲੀਨ ਕੌਰ ਦਿਓਲ ਦੇ ਮਾਪਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਵਧਾਈ ਦਿੱਤੀ।