ਪੰਜਾਬ ਨੂੰ ਹਰਾ-ਭਰਾ ਬਣਾਉਣ ਲਈ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ; ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿੱਢੀ ਜਾਵੇਗੀ ਮੈਗਾ ਹਰਿਆਵਲ ਮੁਹਿੰਮ
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ 2026-27 ਦੌਰਾਨ ਪੰਜਾਬ ਭਰ ਵਿੱਚ 1.50 ਕਰੋੜ ਬੂਟੇ ਲਗਾਏ ਜਾਣਗੇ। ਇਸ ਤਹਿਤ ਸੂਬੇ ਦੇ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
Publish Date: Tue, 14 Jul 2026 10:00 AM (IST)
Updated Date: Tue, 14 Jul 2026 10:01 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ 2026-27 ਦੌਰਾਨ ਪੰਜਾਬ ਭਰ ਵਿੱਚ 1.50 ਕਰੋੜ ਬੂਟੇ ਲਗਾਏ ਜਾਣਗੇ। ਇਸ ਤਹਿਤ ਸੂਬੇ ਦੇ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਸਭ ਤੋਂ ਵੱਡੇ ਰੁੱਖ ਲਗਾਓ ਅਭਿਆਨਾਂ ਵਿੱਚੋਂ ਇੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਗਏ ਸਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਦੀ ਸੰਭਾਲ ਲਈ ਵੀ ਵਚਨਬੱਧ ਹੈ ਅਤੇ ਇਸ ਮੁਹਿੰਮ ਦੀ ਰੂਪ-ਰੇਖਾ ਜਲਦੀ ਜਾਰੀ ਕੀਤੀ ਜਾਵੇਗੀ।