- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ’ਚ 523 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਜਿਨ੍ਹਾਂ ’ਚ ਡੈਂਟਲ ਕਾਲਜ ਲਈ 14 ਪ੍ਰੋਫੈਸਰ, ਸਹਾਇਕ ਪ੍ਰੋਫੈਸਰ, ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਸ਼ਾਮਲ ਹੈ। ਮੁੱਖ ਮੰਤਰੀ ਨੇ 23 ਆਯੂਰਵੈਦਿਕ ਡਾਕਟਰਾਂ ਸਮੇਤ ਕੁੱਲ 523 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ’ਚ 523 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਜਿਨ੍ਹਾਂ ’ਚ ਡੈਂਟਲ ਕਾਲਜ ਲਈ 14 ਪ੍ਰੋਫੈਸਰ, ਸਹਾਇਕ ਪ੍ਰੋਫੈਸਰ, ਡਾਕਟਰ ਅਤੇ ਪੈਰਾ ਮੈਡੀਕਲ ਸਟਾਫ਼ ਸ਼ਾਮਲ ਹੈ। ਮੁੱਖ ਮੰਤਰੀ ਨੇ 23 ਆਯੂਰਵੈਦਿਕ ਡਾਕਟਰਾਂ ਸਮੇਤ ਕੁੱਲ 523 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ।
ਇਨ੍ਹਾਂ ’ਚ 267 ਪੁਰਸ਼ ਅਤੇ 256 ਔਰਤਾਂ ਸ਼ਾਮਲ ਹਨ। ਉਂਜ ਭਗਵੰਤ ਮਾਨ ਨੇ ਮੰਚ ’ਤੇ ਸਿਰਫ਼ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਬਾਕੀਆਂ ਨੂੰ ਸਿਹਤ ਮੰਤਰੀ ਅਤੇ ਅਧਿਕਾਰੀ ਦੇਣਗੇ।
.jpg)
ਸੀ.ਐੱਮ. ਮਾਨ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀ ‘ਆਪ’ ਸਰਕਾਰ ਵੱਲੋਂ 67,500 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ’ਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੀ ਮੌਜੂਦ ਸਨ।