- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਾਚ ਵੱਲ ਪ੍ਰੇਰਿਤ ਕਰਨਾ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਵਿਸ਼ੇਸ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਸਵੇਰੇ 10:30 ਵਜੇ ਮੁਹਾਲੀ ਦੇ ਇਤਿਹਾਸਕ ਨਗਰ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ (ਫ਼ਤਹਿ ਬੁਰਜ) ਤੋਂ ਮੋਟਰ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਾਚ ਵੱਲ ਪ੍ਰੇਰਿਤ ਕਰਨਾ ਹੈ।
ਇਸ ਰੈਲੀ ਰਾਹੀਂ ਨਸ਼ਾ ਮੁਕਤ ਪੰਜਾਬ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਇਕਜੁੱਟ ਕਰਨ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਆਪ ਵਲੰਟੀਅਰ, ਇਲਾਕੇ ਦੇ ਨੌਜਵਾਨ ਅਤੇ ਰਾਈਡਰ ਮੌਜੂਦ ਰਹਿਣਗੇ।