- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ 13 ਸਤੰਬਰ 2026 ਨੂੰ ਸ਼ਾਮ ਪੰਜ ਵਜੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਊ ਚੰਡੀਗੜ੍ਹ ਵਿਖੇ ਸਥਿਤ 200-ਫੁੱਟ ਐਚ ਆਰ-2 ਰੋਡ ਦਾ ਨਾਮਕਰਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ 'ਤੇ ਕੀਤਾ ਜਾਵੇਗਾ।

ਦਰਸ਼ਨ ਸਿੰਘ ਸੋਢੀ, ਨਿਊ ਚੰਡੀਗੜ੍ਹ: ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਵੀਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ ਅਤੇ ਸੈਨਾ ਮੈਡਲ) ਦੀ ਅਮਰ ਸ਼ਹਾਦਤ ਨੂੰ ਨਮਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਅੱਜ 13 ਸਤੰਬਰ 2026 ਨੂੰ ਸ਼ਾਮ ਪੰਜ ਵਜੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਊ ਚੰਡੀਗੜ੍ਹ ਵਿਖੇ ਸਥਿਤ 200-ਫੁੱਟ ਐਚ ਆਰ-2 ਰੋਡ ਦਾ ਨਾਮਕਰਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ 'ਤੇ ਕੀਤਾ ਜਾਵੇਗਾ।
ਇਸ ਸਬੰਧੀ ਕਰਵਾਏ ਜਾ ਰਹੇ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।