ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : 15 ਅਗਸਤ 2022 ਸੁਤੰਤਰਤਾ ਦਿਵਸ ਜ਼ਿਲ੍ਹਾ ਐੱਸਏਐੱਸ ਨਗਰ ਦੇ ਸਰਕਾਰੀ ਕਾਲਜ, ਫੇਜ਼- 6 ਮੁਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾਡ਼ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੱਦੇਨਜਰ ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਡਰੋਨ ਅਤੇ ਰੀਮੋਟ ਕੰਟਰੋਲ ਮਾਈਕਰੋ ਲਾਈਟ ਏਅਰ ਕਰਾਫਟ ਵਰਗੇ ਯੰਤਰ ਚਲਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ’ਚ ਵੀ ਰੋਕ ਲਗਾਈ ਗਈ ਹੈ।

ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ 15 ਅਗਸਤ 2022 ਦੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੇ ਸਥਾਨ ਦੇ ਆਲੇ-ਦੁਆਲੇ ਅਤੇ ਮੈਰਿਜ ਪੈਲਸਾਂ ’ਚ ਡਰੋਨ ਨੂੰ ਚਲਾਉਣ ਲਈ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ ਮਿਤੀ 13 ਤੋਂ 15 ਅਗਸਤ ਤੱਕ ਲਾਗੂ ਰਹਿਣਗੇ।

Posted By: Sandip Kaur