- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ’ਚ ਵੱਧ ਰਹੇ ਨਸ਼ਿਆਂ ਦੇ ਕਹਿਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਭਾਜਪਾ ਦੀ ‘ਨਸ਼ਾ ਮੁਕਤ ਯਾਤਰਾ’ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਾਅਰੇ ਲਗਾਉਣ ਅਤੇ ਯਾਤਰਾਵਾਂ ਕੱਢਣ ਨਾਲ ਨਸ਼ਾ ਖ਼ਤਮ ਨਹੀਂ ਹੋਵੇਗਾ, ਸਰਕਾਰ ਨੂੰ ਨਸ਼ੇ ਦੀ ਸਪਲਾਈ ਲਾਈਨ ਤੋੜਨ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਠੋਸ ਕਾਰਵਾਈ ਕਰਨੀ ਪਵੇਗੀ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਕਾਂਗਰਸ ਵੱਲੋਂ ਨਸ਼ਿਆਂ ਦੇ ਮੁੱਦੇ ਅਤੇ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੇ ਖਿਲਾਫ ਅੱਜ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿਖੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।
ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ’ਚ ਵੱਧ ਰਹੇ ਨਸ਼ਿਆਂ ਦੇ ਕਹਿਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਭਾਜਪਾ ਦੀ ‘ਨਸ਼ਾ ਮੁਕਤ ਯਾਤਰਾ’ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨਾਅਰੇ ਲਗਾਉਣ ਅਤੇ ਯਾਤਰਾਵਾਂ ਕੱਢਣ ਨਾਲ ਨਸ਼ਾ ਖ਼ਤਮ ਨਹੀਂ ਹੋਵੇਗਾ, ਸਰਕਾਰ ਨੂੰ ਨਸ਼ੇ ਦੀ ਸਪਲਾਈ ਲਾਈਨ ਤੋੜਨ ਅਤੇ ਨੌਜਵਾਨਾਂ ਨੂੰ ਬਚਾਉਣ ਲਈ ਠੋਸ ਕਾਰਵਾਈ ਕਰਨੀ ਪਵੇਗੀ।
ਬਲਬੀਰ ਸਿੱਧੂ ਨੇ ਪੰਜਾਬ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਹਰ ਪੰਜਾਬੀ ਨੂੰ ਇਸ ਲੜਾਈ ’ਚ ਆਵਾਜ਼ ਬੁਲੰਦ ਕਰਨੀ ਪਵੇਗੀ। ਇਸੇ ਮੰਤਵ ਨਾਲ ਅੱਜ ਮੁਹਾਲੀ ਵਿਖੇ ਐੱਸਐੱਸਪੀ ਦਫ਼ਤਰ ਦੇ ਬਾਹਰ ਨਸ਼ਿਆਂ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਧਰਨਾ ਦਿੱਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਹਰਕੇਸ਼ ਚੰਦ ਸ਼ਰਮਾ, ਕਮਲਜੀਤ ਸਿੰਘ ਚਾਵਲਾ, ਜਸਪ੍ਰੀਤ ਸਿੰਘ ਗਿੱਲ, ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਜਤਿੰਦਰ ਸਿੰਘ ਸੋਢੀ, ਪਰਮਜੀਤ ਸਿੰਘ ਚੌਹਾਨ, ਬੂਟਾ ਸਿੰਘ ਸੋਹਾਣਾ, ਦਵਿੰਦਰ ਕੌਰ ਵਾਲੀਆ, ਪਰਮਜੀਤ ਸਿੰਘ ਹੈਪੀ, ਸੁੱੱਚਾ ਸਿੰਘ ਕਲੌੜ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।