ਅਰਸ਼ਦੀਪ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਸੜਕਾਂ 'ਤੇ ਉੱਤਰੇ ਕਾਂਗਰਸੀ ਵਰਕਰ, ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ
ਕਾਂਗਰਸੀ ਵਰਕਰਾਂ ਵੱਲੋਂ ਅਰਸ਼ਦੀਪ ਸਿੰਘ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਸੋਮਵਾਰ ਨੂੰ ਮੁਹਾਲੀ ਦੇ ਸੈਕਟਰ 78 ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ’ਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਡਟਵਾਂ ਵਿਰੋਧ ਕੀਤਾ ਗਿਆ। ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।
Publish Date: Mon, 08 Jun 2026 01:25 PM (IST)
Updated Date: Mon, 08 Jun 2026 01:27 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ। ਕਾਂਗਰਸੀ ਵਰਕਰਾਂ ਵੱਲੋਂ ਅਰਸ਼ਦੀਪ ਸਿੰਘ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਸੋਮਵਾਰ ਨੂੰ ਮੁਹਾਲੀ ਦੇ ਸੈਕਟਰ 78 ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ’ਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਡਟਵਾਂ ਵਿਰੋਧ ਕੀਤਾ ਗਿਆ। ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।
ਇੱਥੇ ਇਹ ਦੱਸਣਯੋਗ ਹੈ ਕਿ ਅਰਸ਼ਦੀਪ ਸਿੰਘ ਟਾਂਡਾ ਤੋਂ ਮਿਊਂਸੀਪਲ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਸੀ ਅਤੇ ਜਿੱਤ ਤੋਂ ਬਾਅਦ ਧੰਨਵਾਦੀ ਰੈਲੀ ਦੌਰਾਨ ਉਸ ਵੱਲੋਂ ਆਪਣੇ ਹੱਥ ’ਚ ਝਾੜੂ ਫੜ ਕੇ ਖਿਲਾਰ ਦਿੱਤਾ ਗਿਆ ਸੀ ਅਤੇ ਇਸ ਦੇ ਖ਼ਿਲਾਫ਼ ਸਰਕਾਰ ਵੱਲੋਂ ਬੇਅਦਬੀ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਮੁਹਾਲੀ ’ਚ ਮੁਜ਼ਾਹਰੇ ਦੌਰਾਨ ਬੋਲਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸੱਚ ਇਨਸਾਫ ਅਤੇ ਲੋਕਤੰਤਰੀ ਕਦਰਾਂ ਕੀਮਤਾਂ ਦੀ ਰੱਖਿਆ ਲਈ ਸੰਘਰਸ਼ ਕਰਦੀ ਰਹੇਗੀ।
ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਮੁਹਾਲੀ ਦੇ ਵਿਧਾਇਕ ਦੇ ਦਫਤਰ ਵੱਲ ਮਾਰਚ ਸ਼ੁਰੂ ਕੀਤਾ ਗਿਆ ਜਿੱਥੇ ਕਿ ਪੁਲਿਸ ਨੇ ਉਸ ਤੋਂ ਪਹਿਲਾਂ ਹੀ ਇਨ੍ਹਾਂ ਨੂੰ ਰੋਕ ਲਿਆ।