ਮੀਟਿੰਗ ਨੂੰ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਜਸਟਿਸ ਰਣਜੀਤ ਸਿੰਘ, ਜਥੇਦਾਰ ਸਿਮਰਨਜੀਤ ਸਿੰਘ ਮਾਨ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬਾਬਾ ਰਾਜਾ ਰਾਜ ਸਿੰਘ, ਬਾਬਾ ਕੁਲਵਿੰਦਰ ਸਿੰਘ,ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਿੰਦਰ ਸਿੰਘ ਭੰਗੂ, ਸਤਨਾਮ ਸਿੰਘ ਬਹਿਰੂ,ਬਸਪਾ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਨਿਰਭੈ ਸਿੰਘ ਢੁੱਡੀਕੇ, ਇੰਦਰਜੀਤ ਸਿੰਘ ਕੋਟ ਬੁੱਢਾ, ਪਾਲ ਸਿੰਘ ਫਰਾਂਸ, ਬਲਜੀਤ ਸਿੰਘ ਭਾਊ, ਬਲਵਿੰਦਰ ਸਿੰਘ ਕਾਲਾ, ਬਲਜਿੰਦਰ ਸਿੰਘ ਗੁੱਡੂ, ਬਲਵਿੰਦਰ ਸਿੰਘ ਫਿਰੋਜ਼ਪੁਰ,ਜਸਬੀਰ ਸਿੰਘ ਸਿੱਧੂਪੁਰ, ਉੱਘੇ ਵਿਦਵਾਨ ਹਰਸ਼ਿੰਦਰ ਕੌਰ, ਜਸਵਿੰਦਰ ਸਿੰਘ ਸਮਾਜਿਕ ਸੰਘਰਸ਼ ਪਾਰਟੀ, ਹਰਪਾਲ ਸਿੰਘ ਕਰਨਾਲ, ਪਾਲ ਸਿੰਘ ਘੜੂੰਆਂ, ਬਾਬਾ ਲਾਲ ਸਿੰਘ ਭੀਖੀ, ਬਾਬਾ ਸੁਖਦੇਵ ਸਿੰਘ ਨਾਨਕਸਰ ਵਾਲੇ, ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਤਰੁਨ ਜੈਨ ਬਾਵਾ, ਮੁਹੰਮਦ ਜਮੀਰ ਮਲੇਰਕੋਟਲਾ, ਐਡਵੋਕੇਟ ਨਿਤਿਨ ਕੰਵਲ, ਬਲਵੰਤ ਸਿੰਘ ਖੋਸਾ, ਗੁਰਸੇਵਕ ਸਿੰਘ ਮਝੈਲ, ਰੇਸ਼ਮ ਸਿੰਘ ਨਰੇਗਾ ਫਰੰਟ, ਧਿਆਨ ਸਿੰਘ, ਸੀਤਾ ਰਾਮ ਦੀਪਕ, ਨਰਿੰਦਰ ਸਿੰਘ ਭੰਗੂ, ਅਵਤਾਰ ਸਿੰਘ ਕ੍ਰਾਂਤੀਕਾਰੀ ਯੂਨੀਅਨ, ਰਛਪਾਲ ਸਿੰਘ ਚੰਡੀਗੜ੍ਹ, ਅੰਮ੍ਰਿਤਪਾਲ ਕੌਰ ਸ਼ਹੀਦ ਬੇਅੰਤ ਸਿੰਘ ਦੀ ਧੀ, ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਜਿਹੜੇ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਨਾ ਕਰਨਾ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦੇ ਉਲਟ ਹੈ। ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਕਿਸੇ ਇਕ ਵਿਅਕਤੀ ਜਾਂ ਜਥੇਬੰਦੀ ਦਾ ਨਹੀਂ, ਸਗੋਂ ਸਮੁੱਚੀ ਸਿੱਖ ਕੌਮ ਅਤੇ ਇਨਸਾਫ਼ ਵਿਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਦਾ ਸਾਂਝਾ ਹੈ।