- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਅਨ ਆਗੂ ਅੰਮ੍ਰਿਤਪਾਲ ਸਿੰਘ ਧੂਰੀ ਤੇ ਗੁਰਸੰਗਤ ਸਿੰਘ ਬੁਢਲਾਡਾ ਨੇ ਦੱਸਿਆ ਕਿ ਅਮਨ ਅਰੋੜਾ ਤੇ ਹਰਪਾਲ ਸਿੰਘ ਚੀਮਾ ਨੇ ਮੌਕੇ ’ਤੇ ਹੀ ਸਿੱਖਿਆ ਵਿਭਾਗ ਦੀ ਸਕੱਤਰ ਨੂੰ ਫੋਨ ਕਰਕੇ ਭਰਤੀ ਦੀ ਚੌਥੀ ਸੂਚੀ ਦੀ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾਂ ਨੂੰ ਭਰਤੀ ਪ੍ਰਕਿਰਿਆ ਬਾਰੇ ਲੋੜੀਂਦੀ ਕਾਰਵਾਈ ਨੇਪਰੇ ਚਾੜ੍ਹਨ ਲਈ ਆਖਿਆ। ਸਿੱਖਿਆ ਸਕੱਤਰ ਨੇ ਭਰੋਸਾ ਦਿੱਤਾ ਕਿ ਈਟੀਟੀ 2364 ਭਰਤੀ ਦੀ ਚੌਥੀ ਸੂਚੀ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ , ਮੁਹਾਲੀ : ਈਟੀਟੀ 2364 ਅਧਿਆਪਕ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਜਥੇਬੰਦੀ ਦੇ ਮੋਹਰੀ ਆਗੂਆਂ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵੱਖੋ ਵੱਖਰੀਆਂ ਮੁਲਾਕਾਤਾਂ ਕੀਤੀਆਂ ਤੇ ਮੰਗ ਪੱਤਰ ਦਿੱਤੇ। ਵਫ਼ਦ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ 2364 ਈਟੀਟੀ ਭਰਤੀ ਸਬੰਧੀ ਚੌਥੀ ਸੂਚੀ ਤੁਰੰਤ ਜਾਰੀ ਕਰਨ ਦੀ ਗੁਹਾਰ ਲਗਾਈ।
ਯੂਨੀਅਨ ਆਗੂ ਅੰਮ੍ਰਿਤਪਾਲ ਸਿੰਘ ਧੂਰੀ ਤੇ ਗੁਰਸੰਗਤ ਸਿੰਘ ਬੁਢਲਾਡਾ ਨੇ ਦੱਸਿਆ ਕਿ ਅਮਨ ਅਰੋੜਾ ਤੇ ਹਰਪਾਲ ਸਿੰਘ ਚੀਮਾ ਨੇ ਮੌਕੇ ’ਤੇ ਹੀ ਸਿੱਖਿਆ ਵਿਭਾਗ ਦੀ ਸਕੱਤਰ ਨੂੰ ਫੋਨ ਕਰਕੇ ਭਰਤੀ ਦੀ ਚੌਥੀ ਸੂਚੀ ਦੀ ਜਾਣਕਾਰੀ ਹਾਸਲ ਕੀਤੀ ਤੇ ਉਨ੍ਹਾਂ ਨੂੰ ਭਰਤੀ ਪ੍ਰਕਿਰਿਆ ਬਾਰੇ ਲੋੜੀਂਦੀ ਕਾਰਵਾਈ ਨੇਪਰੇ ਚਾੜ੍ਹਨ ਲਈ ਆਖਿਆ। ਸਿੱਖਿਆ ਸਕੱਤਰ ਨੇ ਭਰੋਸਾ ਦਿੱਤਾ ਕਿ ਈਟੀਟੀ 2364 ਭਰਤੀ ਦੀ ਚੌਥੀ ਸੂਚੀ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਨਾਲ 27 ਨਵੰਬਰ ਨੂੰ ਪੈਨਲ ਮੀਟਿੰਗ ਲਿਖਤੀ ਦਾ ਭਰੋਸਾ ਦਿੱਤਾ ਗਿਆ ਹੈ। ਜੇਕਰ ਇਹ ਮੀਟਿੰਗ ਮਿੱਥੇ ਸਮੇਂ ’ਤੇ ਨਹੀਂ ਹੋਈ ਜਾਂ ਈਟੀਟੀ 2364 ਭਰਤੀ ਦੀ ਚੌਥੀ ਸੂਚੀ ਦਾ ਕੋਈ ਪੁਖ਼ਤਾ ਹੱਲ ਨਹੀਂ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਸੂਬਾ ਸਰਕਾਰ ’ਤੇ ਦਬਾਅ ਪਾਉਣ ਲਈ ਗੁਪਤ ਐਕਸ਼ਨ ਵੀ ਕੀਤੇ ਜਾਣਗੇ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਈਟੀਟੀ 2364 ਭਰਤੀ ਦੀ ਚੌਥੀ ਸੂਚੀ ਜਾਰੀ ਕਰਕੇ ਤੁਰੰਤ ਨਿਯੁਕਤੀ ਪੱਤਰ ਜਾਰੀ ਕਰ ਕੇ ਸਕੂਲਾਂ ਵਿਚ ਤਾਇਨਾਤੀ ਕੀਤੀ ਜਾਵੇ। ਇਸ ਮੌਕੇ ਹੈਪੀ ਖਾਨ ਲਹਿਰਾ, ਅਵਤਾਰ ਸਿੰਘ ਪਟਿਆਲਾ, ਨਰਿੰਦਰ ਸਿੰਘ ਸੰਗਰੂਰ, ਦਾਮਨਦੀਪ ਮਸਤੂਆਣਾ ਸਾਹਿਬ, ਸੋਨੂ, ਸਵੇਤਾ, ਦੀਪਿਕਾ ਆਦਿ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।