- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰਕ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਪਰਿਵਾਰ ਨਾਲ ਪਿਆਰ ਅਤੇ ਅਪਣੱਤ ਨਾਲ ਮੁਲਾਕਾਤ ਕੀਤੀ ਤੇ ਆਸ਼ੀਰਵਾਦ ਦਿੱਤਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਐਤਵਾਰ ਨੂੰ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਚੰਡੀਗੜ੍ਹ ਦੇ ਸੈਕਟਰ-9 ਸਥਿਤ ਘਰ ਵਿਖੇ ਫੇਰੀ ਪਾਈ। ਇਸ ਦੌਰਾਨ ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਡੇਰਾ ਮੁਖੀ ਦੀ ਇਸ ਅਚਨਚੇਤ ਫੇਰੀ ਨੂੰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਪਰਿਵਾਰਕ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਪਰਿਵਾਰ ਨਾਲ ਪਿਆਰ ਅਤੇ ਅਪਣੱਤ ਨਾਲ ਮੁਲਾਕਾਤ ਕੀਤੀ ਤੇ ਆਸ਼ੀਰਵਾਦ ਦਿੱਤਾ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਾਬਾ ਜੀ ਦਾ ਉਨ੍ਹਾਂ ਦੇ ਘਰ ਆਉਣਾ ਪਰਿਵਾਰ ਲਈ ਯਾਦਗਾਰੀ ਪਲ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਦਰਸ਼ਨ ਅਤੇ ਆਸ਼ੀਰਵਾਦ ਪ੍ਰਾਪਤ ਕਰ ਕੇ ਸਮੁੱਚਾ ਪਰਿਵਾਰ ਆਪਣੇ ਆਪ ਨੂੰ ਭਾਗਸ਼ਾਲੀ ਮਹਿਸੂਸ ਕਰ ਰਿਹਾ ਹੈ।