ਬਰਖ਼ਾਸਤ AIG ਰਾਜਜੀਤ ਸਿੰਘ ਵਿਜੀਲੈਂਸ ਦੇ ਰਿਮਾਂਡ ’ਤੇ, ਜਾਇਦਾਦ ਤੇ ਵਿੱਤੀ ਲੈਣ-ਦੇਣ ਦੀ ਹੋਵੇਗੀ ਡੂੰਘਾਈ ਨਾਲ ਜਾਂਚ ਨਸ਼ਾ ਤਸਕਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਘਿਰੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
Publish Date: Tue, 13 Oct 2026 09:48 AM (IST)
Updated Date: Tue, 13 Oct 2026 09:49 AM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ - ਨਸ਼ਾ ਤਸਕਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਘਿਰੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਅਦਾਲਤ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।
ਵਿਜੀਲੈਂਸ ਅਧਿਕਾਰੀਆਂ ਅਨੁਸਾਰ ਰਿਮਾਂਡ ਦੌਰਾਨ ਰਾਜਜੀਤ ਸਿੰਘ ਦੀਆਂ ਚੱਲ-ਅਚੱਲ ਜਾਇਦਾਦਾਂ, ਬੈਂਕ ਖਾਤਿਆਂ, ਪੁਰਾਣੇ ਵਿੱਤੀ ਲੈਣ-ਦੇਣ ਅਤੇ ਆਮਦਨ ਦੇ ਸਰੋਤਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਏਜੰਸੀ ਇਹ ਪਤਾ ਲਗਾਏਗੀ ਕਿ ਉਨ੍ਹਾਂ ਦੀਆਂ ਜਾਇਦਾਦਾਂ ਕਾਨੂੰਨੀ ਆਮਦਨ ਨਾਲ ਮੇਲ ਖਾਂਦੀਆਂ ਹਨ ਜਾਂ ਨਹੀਂ।
ਜ਼ਿਕਰਯੋਗ ਹੈ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਵੱਲੋਂ ਦਰਜ ਐੱਨਡੀਪੀਐੱਸ ਐਕਟ ਦੇ ਵੱਖਰੇ ਮਾਮਲੇ ਵਿੱਚ ਰਾਜਜੀਤ ਸਿੰਘ ਪਹਿਲਾਂ ਹੀ ਜੇਲ੍ਹ ਵਿੱਚ ਹਨ। 8 ਅਕਤੂਬਰ ਨੂੰ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਮਾਮਲੇ ਵਿੱਚ ਅਗਲੀ ਪੇਸ਼ੀ 22 ਅਕਤੂਬਰ ਨੂੰ ਤੈਅ ਹੈ।
ਏਐੱਨਟੀਐੱਫ ਨੇ ਰਾਜਜੀਤ ਸਿੰਘ ਨੂੰ 24 ਸਤੰਬਰ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਸੀ। ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪਹਿਲਾਂ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ, ਜਿਸ ਨੂੰ ਬਾਅਦ ਵਿੱਚ ਵਧਾਇਆ ਗਿਆ। 2 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਸਮੇਂ ਉਨ੍ਹਾਂ ਨੂੰ ਮੁਹਾਲੀ ਅਦਾਲਤ ਕੰਪਲੈਕਸ ਵਿੱਚੋਂ ਹੀ ਇਕ ਹੋਰ ਐੱਨਡੀਪੀਐੱਸ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਸੀ।