ED ਦੀ ਵੱਡੀ ਕਾਰਵਾਈ: ਸਨਟੇਕ ਸਿਟੀ ਮਾਮਲੇ 'ਚ ਅਜੇ ਸਹਿਗਲ ਗ੍ਰਿਫ਼ਤਾਰ, ਰਿਮਾਂਡ ਦੌਰਾਨ ਹੋਵੇਗੀ ਪੁੱਛਗਿੱਛ
ਮੁਹਾਲੀ ਦੇ ਬਹੁ-ਚਰਚਿਤ 'ਸਨਟੇਕ ਸਿਟੀ' ਪ੍ਰੋਜੈਕਟ ਨਾਲ ਜੁੜੇ ਕਰੋੜਾਂ ਰੁਪਏ ਦੇ ਕਥਿਤ ਸੀਐੱਲਯੂ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਜਲੰਧਰ ਜ਼ੋਨਲ ਯੂਨਿਟ ਵੱਲੋਂ ਇਸ ਪ੍ਰੋਜੈਕਟ ਦੇ ਪ੍ਰਮੋਟਰ ਅਤੇ ਇੰਡੀਅਨ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦੇ ਅਹੁਦੇਦਾਰ ਅਜੇ ਸਹਿਗਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Publish Date: Sat, 23 May 2026 12:13 PM (IST)
Updated Date: Sat, 23 May 2026 12:14 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਬਹੁ-ਚਰਚਿਤ 'ਸਨਟੇਕ ਸਿਟੀ' ਪ੍ਰੋਜੈਕਟ ਨਾਲ ਜੁੜੇ ਕਰੋੜਾਂ ਰੁਪਏ ਦੇ ਕਥਿਤ ਸੀਐੱਲਯੂ ਘੁਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਜਲੰਧਰ ਜ਼ੋਨਲ ਯੂਨਿਟ ਵੱਲੋਂ ਇਸ ਪ੍ਰੋਜੈਕਟ ਦੇ ਪ੍ਰਮੋਟਰ ਅਤੇ ਇੰਡੀਅਨ ਕੋਆਪਰੇਟਿਵ ਹਾਊਸਿੰਗ ਬਿਲਡਿੰਗ ਸੁਸਾਇਟੀ ਦੇ ਅਹੁਦੇਦਾਰ ਅਜੇ ਸਹਿਗਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਅਜੇ ਸਹਿਗਲ ਨੂੰ ਚਾਰ ਦਿਨਾਂ ਲਈ ਰਿਮਾਂਡ 'ਤੇ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਸਭ ਤੋਂ ਪਹਿਲਾਂ ਮੁਹਾਲੀ ਦੇ ਮੁੱਲਾਂਪੁਰ ਗਰੀਬਦਾਸ ਪੁਲਿਸ ਥਾਣੇ ਵਿਚ ਦਰਜ ਹੋਈ ਐੱਫਆਈਆਰ ਤੋਂ ਸ਼ੁਰੂ ਹੋਇਆ ਸੀ। ਹਾਈ ਕੋਰਟ ਵਿਚ ਚੱਲ ਰਹੇ ਕੇਸ ਕਾਰਨ ਗਮਾਡਾ ਪਹਿਲਾਂ ਹੀ ਇਸ ਸੁਸਾਇਟੀ ਦਾ ਲਾਇਸੈਂਸ ਰੱਦ ਕਰ ਚੁੱਕਾ ਹੈ। ਹੁਣ ਈਡੀ ਵੱਲੋਂ ਅਜੇ ਸਹਿਗਲ ਦੇ ਚਾਰ ਦਿਨਾਂ ਦੇ ਰਿਮਾਂਡ ਦੌਰਾਨ ਇਸ ਘੁਟਾਲੇ ਵਿਚ ਸ਼ਾਮਲ ਕਈ ਸਿਆਸੀ ਅਤੇ ਪ੍ਰਸ਼ਾਸਨਿਕ ਰਸੂਖਦਾਰਾਂ ਦੇ ਨਾਮ ਸਾਹਮਣੇ ਆਉਣ ਦੀ ਉਮੀਦ ਹੈ।