ਈਡੀ ਵੱਲੋਂ GMI ਬਿਲਡਰ ਦੇ ਟਿਕਾਣਿਆਂ 'ਤੇ ਛਾਪੇਮਾਰੀ, ਦਸਤਾਵੇਜ਼ਾਂ ਤੇ ਡਿਜ਼ੀਟਲ ਰਿਕਾਰਡ ਦੀ ਜਾਂਚ ਜਾਰੀ
ਜਾਣਕਾਰੀ ਅਨੁਸਾਰ ਈਡੀ ਦੀਆਂ ਵੱਖ-ਵੱਖ ਟੀਮਾਂ ਨੇ ਅੱਜ ਬਿਲਡਰ ਦੇ ਮੁਹਾਲੀ ਸਥਿਤ ਦਫ਼ਤਰ ਅਤੇ ਚੰਡੀਗੜ੍ਹ ਵਿਚਲੇ ਘਰ ਵਿਚ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਈਡੀ ਦੀਆਂ ਟੀਮਾਂ ਨੇ ਤੜਕੇ ਸਵੇਰੇ ਇੱਥੇ ਆਪਣੀ ਦਸਤਕ ਦਿੱਤੀ ਹੈ।
Publish Date: Wed, 25 Nov 2026 11:16 AM (IST)
Updated Date: Wed, 25 Nov 2026 11:19 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁਹਾਲੀ ਦੇ ਸੈਕਟਰ-83 ਸਥਿਤ ਜੀਐਮਆਈ ਬਿਲਡਰ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ਜਾਣਕਾਰੀ ਅਨੁਸਾਰ ਈਡੀ ਦੀਆਂ ਵੱਖ-ਵੱਖ ਟੀਮਾਂ ਨੇ ਅੱਜ ਬਿਲਡਰ ਦੇ ਮੁਹਾਲੀ ਸਥਿਤ ਦਫ਼ਤਰ ਅਤੇ ਚੰਡੀਗੜ੍ਹ ਵਿਚਲੇ ਘਰ ਵਿਚ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਈਡੀ ਦੀਆਂ ਟੀਮਾਂ ਨੇ ਤੜਕੇ ਸਵੇਰੇ ਇੱਥੇ ਆਪਣੀ ਦਸਤਕ ਦਿੱਤੀ ਹੈ।
ਈਡੀ ਦੀਆਂ ਟੀਮਾਂ ਵੱਲੋਂ ਕੰਪਨੀ ਦੇ ਵਿੱਤੀ ਲੈਣ-ਦੇਣ, ਜਾਇਦਾਦ ਨਾਲ ਸਬੰਧਤ ਦਸਤਾਵੇਜ਼ਾਂ ਅਤੇ ਡਿਜ਼ੀਟਲ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ,ਪਰ ਕੋਈ ਵੀ ਅਧਿਕਾਰੀ ਇਸ ਬਾਰੇ ਜਾਣਕਾਰੀ ਸਾਂਝੀ ਕਰਨ ਨੂੰ ਤਿਆਰ ਨਹੀਂ ਹੈ।