ED ਨੇ 5 ਦਿਨਾਂ ਦੇ ਰਿਮਾਂਡ 'ਤੇ ਲਏ ਰੀਅਲ ਅਸਟੇਟ ਕਾਰੋਬਾਰੀ ਪ੍ਰਵੀਨ ਕਾਂਸਲ ਤੇ ਨੀਰਜ ਕਾਂਸਲ, ਨਿਸ਼ਾਨੇ 'ਤੇ ਕਈ ਅਹਿਮ ਦਸਤਾਵੇਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤੇ ਗਏ ਰੀਅਲ ਅਸਟੇਟ ਪ੍ਰਮੋਟਰਾਂ ਪ੍ਰਵੀਨ ਕਾਂਸਲ (ਉਰਫ਼ ਰੌਕੀ) ਅਤੇ ਨੀਰਜ ਕਾਂਸਲ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।
Publish Date: Sat, 30 May 2026 01:41 PM (IST)
Updated Date: Sat, 30 May 2026 01:43 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫ਼ਤਾਰ ਕੀਤੇ ਗਏ ਰੀਅਲ ਅਸਟੇਟ ਪ੍ਰਮੋਟਰਾਂ ਪ੍ਰਵੀਨ ਕਾਂਸਲ (ਉਰਫ਼ ਰੌਕੀ) ਅਤੇ ਨੀਰਜ ਕਾਂਸਲ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।
ਅਦਾਲਤ ਵਿਚ ਸੁਣਵਾਈ ਦੌਰਾਨ ਈਡੀ ਦੇ ਵਕੀਲਾਂ ਵੱਲੋਂ ਵਿਸਤ੍ਰਿਤ ਦਲੀਲਾਂ ਪੇਸ਼ ਕੀਤੀਆਂ ਗਈਆਂ। ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਕਥਿਤ ਵਿੱਤੀ ਹੇਰਾਫੇਰੀ ਅਤੇ ਗ਼ੈਰ-ਕਾਨੂੰਨੀ ਪੈਸੇ ਦੇ ਲੈਣ-ਦੇਣ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਕੋਲੋਂ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰਨੀ ਬੇਹੱਦ ਜ਼ਰੂਰੀ ਹੈ।
ਜਾਂਚ ਏਜੰਸੀ ਦੀਆਂ ਦਲੀਲਾਂ ਅਤੇ ਪੇਸ਼ ਕੀਤੇ ਗਏ ਤੱਥਾਂ ਨਾਲ ਸਹਿਮਤ ਹੁੰਦਿਆਂ, ਮਾਨਯੋਗ ਜੱਜ ਨੇ ਦੋਵਾਂ ਮੁਲਜ਼ਮਾਂ ਦਾ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸੌਂਪ ਦਿੱਤਾ ਹੈ। ਹੁਣ ਅਗਲੇ 5 ਦਿਨਾਂ ਤੱਕ ਈਡੀ ਦੀ ਟੀਮ ਦੋਵਾਂ ਕੋਲੋਂ ਇਸ ਪੂਰੇ ਮਾਮਲੇ ਅਤੇ ਪੈਸਿਆਂ ਦੇ ਲੈਣ-ਦੇਣ ਦੇ ਸਰੋਤਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕਰੇਗੀ।