ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ CM ਦੀ ਕੋਠੀ ਵੱਲ ਹੱਲਾ-ਬੋਲ ਕੂਚ, ਬੁੜੈਲ ਜੇਲ੍ਹ ਦੇ ਪਿੱਛੇ ਨੇਚਰ ਪਾਰਕ ਕੋਲ ਪੁਲਿਸ ਨੇ ਰੋਕੇ ਰਾਹ
ਸਿੱਖਿਆ ਵਿਭਾਗ ਦੇ ਮੁਲਾਜ਼ਮ ਅੱਜ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੇ ਬੈਨਰ ਹੇਠ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਸਵੇਰੇ 11 ਵਜੇ ਹੀ ਇਕੱਠੇ ਹੋਏ ਸੀ। ਇੱਥੋਂ ਉਨ੍ਹਾਂ ਨੇ ਪੈਦਲ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਸ਼ੁਰੂ ਕਰ ਦਿੱਤਾ।
Publish Date: Sun, 31 May 2026 04:11 PM (IST)
Updated Date: Sun, 31 May 2026 04:13 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤਿਆਂ ਦੀ ਬਹਾਲੀ ਸਮੇਤ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ ਪ੍ਰੰਤੂ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਨੇ ਬੁੜੈਲ ਜੇਲ੍ਹ ਦੇ ਪਿੱਛੇ ਮੁਹਾਲੀ ਦੇ ਨੇਚਰ ਪਾਰਕ ਨੇੜੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕ ਲਿਆ। ਜਿਸ ਕਾਰਨ ਪੁਲਿਸ ਅਤੇ ਮੁਲਾਜ਼ਮਾਂ ਵਿਚਾਲੇ ਹੋਈ ਖਿੱਚ ਧੂਹ ਕਾਰਨ ਤਣਾਅ ਵੱਧ ਗਿਆ।
ਸਿੱਖਿਆ ਵਿਭਾਗ ਦੇ ਮੁਲਾਜ਼ਮ ਅੱਜ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਦੇ ਬੈਨਰ ਹੇਠ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਸਵੇਰੇ 11 ਵਜੇ ਹੀ ਇਕੱਠੇ ਹੋਏ ਸੀ। ਇੱਥੋਂ ਉਨ੍ਹਾਂ ਨੇ ਪੈਦਲ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਸ਼ੁਰੂ ਕਰ ਦਿੱਤਾ।
ਜਥੇਬੰਦੀ ਦੇ ਸੂਬਾਈ ਆਗੂ ਵਿਕਰਮਦੇਵ ਸਿੰਘ, ਮਹਿੰਦਰ ਕੋੜਿਆਵਾਲੀ, ਕੁਲਦੀਪ ਸਿੰਘ ਬਰਨਾਲਾ, ਦੀਪਕ ਕੰਬੋਜ, ਰਜਿੰਦਰ ਸਿੰਘ ਸੰਧਾ, ਗੁਰਦੀਪ ਬਾਸੀ, ਸੰਦੀਪ ਗਿੱਲ, ਸ਼ਲਿੰਦਰ ਕੰਬੋਜ, ਗੁਰਮੀਤ ਸਿੰਘ ਭੂੰਦੜ ਅਤੇ ਜਗਮੋਹਨ ਸਿੰਘ ਨੇ
ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਪੜਾਅਵਾਰ ਸੰਘਰਸ਼ ਕਰਦੇ ਆ ਰਹੇ ਹਨ ਲੇਕਿਨ ਹੁਣ ਤੱਕ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਵੀ ਪੱਲੇ ਨਹੀਂ ਪਿਆ। ਜਿਸ ਕਾਰਨ ਅੱਜ ਉਨ੍ਹਾਂ ਨੂੰ ਮਜਬੂਰ ਹੋ ਕੇ ਇਹ ਐਕਸ਼ਨ ਕਰਨਾ ਪਿਆ ਹੈ।