ਸ਼ੱਕੀ ਹਾਲਾਤ 'ਚ ਕਮਰੇ 'ਚੋਂ ਮਿਲੀ ਬਜ਼ੁਰਗ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ; ਪੁਲਿਸ ਵੱਲੋਂ ਜਾਂਚ ਸ਼ੁਰੂ!
ਜ਼ੀਰਕਪੁਰ-ਪਟਿਆਲਾ ਰੋਡ 'ਤੇ ਸਥਿਤ ਗੁਰਦੁਆਰਾ ਨਾਭਾ ਸਾਹਿਬ ਦੇ ਨੇੜੇ ਇਕ ਕਮਰੇ 'ਚੋਂ ਸੋਮਵਾਰ ਨੂੰ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ।
Publish Date: Tue, 11 Aug 2026 11:02 AM (IST)
Updated Date: Tue, 11 Aug 2026 11:03 AM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਜ਼ੀਰਕਪੁਰ-ਪਟਿਆਲਾ ਰੋਡ 'ਤੇ ਸਥਿਤ ਗੁਰਦੁਆਰਾ ਨਾਭਾ ਸਾਹਿਬ ਦੇ ਨੇੜੇ ਇਕ ਕਮਰੇ 'ਚੋਂ ਸੋਮਵਾਰ ਨੂੰ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ।
ਜਾਂਚ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਗੁਰਦੁਆਰਾ ਨਾਭਾ ਸਾਹਿਬ ਦੇ ਕੋਲ ਇਕ ਕਮਰੇ ਵਿਚ ਇਕੱਲੇ ਰਹਿੰਦੇ ਬਜ਼ੁਰਗ ਦੀ ਲਾਸ਼ ਪਈ ਹੈ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਕਮਰੇ ਦੀ ਜਾਂਚ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਪੁਲਿਸ ਅਨੁਸਾਰ ਮ੍ਰਿਤਕ ਦੀ ਉਮਰ ਬਜ਼ੁਰਗ ਅਵਸਥਾ ਦੀ ਜਾਪਦੀ ਹੈ, ਪਰ ਉਸ ਕੋਲੋਂ ਪਛਾਣ ਨਾਲ ਸਬੰਧਤ ਕੋਈ ਪੁਖ਼ਤਾ ਦਸਤਾਵੇਜ਼ ਨਹੀਂ ਮਿਲਿਆ। ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਮੁਰਦਾਘਰ 'ਚ ਰਖਵਾਇਆ ਹੈ ਤਾਂ ਜੋ ਵਾਰਸਾਂ ਦਾ ਪਤਾ ਲੱਗ ਸਕੇ। ਪੁਲਿਸ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕਰ ਰਹੀ ਹੈ।