- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਜ਼ ਦੁਪਹਿਰ ਕਰੀਬ ਡੇਢ ਕੁ ਵਜੇ ਸੈਕਟਰ-79 ਦੇ ਖਾਲੀ ਗਰਾਊਂਡ ਵਿੱਚ ਇਕੱਠੇ ਹੋਏ ਜਿੱਥੋਂ ਉਹ ਮਾਰਚ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਆਪਣੀ ਮੰਗਾਂ ਸਬੰਧੀ ਰੋਸ ਵਿਖਾਵਾ ਕੀਤਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝੇ ਮੰਚ ਦੀ ਤਾਲਮੇਲ ਕਮੇਟੀ ਮੁਹਾਲੀ ਵੱਲੋਂ ਅੱਜ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ।
ਜਾਣਕਾਰੀ ਅਨੁਸਾਰ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਜ਼ ਦੁਪਹਿਰ ਕਰੀਬ ਡੇਢ ਕੁ ਵਜੇ ਸੈਕਟਰ-79 ਦੇ ਖਾਲੀ ਗਰਾਊਂਡ ਵਿੱਚ ਇਕੱਠੇ ਹੋਏ ਜਿੱਥੋਂ ਉਹ ਮਾਰਚ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਆਪਣੀ ਮੰਗਾਂ ਸਬੰਧੀ ਰੋਸ ਵਿਖਾਵਾ ਕੀਤਾ।
ਪੈਨਸ਼ਨਰ ਐਸੋਸ਼ੀਏਸ਼ਨ ਦੇ ਪ੍ਰਧਾਨ ਕਰਮ ਸਿੰਘ ਧਨੋਆ, ਐਨਡੀ ਤਿਵਾੜੀ ਅਤੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ। ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਖਬਰ ਲਿਖੇ ਜਾਣ ਤਕ ਵੀ ਕਾਫ਼ਲਿਆਂ ਦੇ ਰੂਪ ਵਿੱਚ ਪਹੁੰਚ ਰਹੇ ਹਨ।
ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ ਅਤੇ ਪ੍ਰੈਸ ਸਕੱਤਰ ਐਨਡੀ ਤਿਵਾੜੀ ਨੇ ਦੱਸਿਆ ਕ 17 ਜੁਲਾਈ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਨੂੰ ਸਫ਼ਲ ਬਣਾਉਣ ਲਈ ਜ਼ੋਰਦਾਰ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀ ਲਾਮਬੰਦੀ ਕੀਤੀ ਜਾ ਰਹੀ ਹੈ।