ਸੀਨੀਅਰ ਸਟਾਫ ਰਿਪੋਰਟ, ਮੋਹਾਲੀ : ਪੰਜਾਬ ਸੰਯੁਕਤ ਆਤਮਾ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮ ਹੜਤਾਲ਼ 'ਤੇ ਚਲੇ ਗਏ ਹਨ। ਪਿਛਲੇ 2 ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਮੂਹ ਆਤਮਾ ਸਟਾਫ ਬੜੀ ਮੁਸ਼ਕਲ ਨਾਲ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ। ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਨੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰ ਤੇ ਬਲਾਕ ਪੱਧਰ ਦਾ ਸਮੂਹ ਆਤਮਾ ਸਟਾਫ ਆਪਣੀਆਂ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਅ ਰਿਹਾ ਹੈ। ਇਸ ਲਈ 2 ਮਹੀਨੇ ਦੀ ਤਨਖ਼ਾਹ, ਇਨਕਰੀਮੈਂਟ ਤੇ ਬਣਦਾ ਬਕਾਇਆ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਜੋ 35,000 ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨਿਯਮਤ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਰਿਪੋਰਟ ਮੰਗੀ ਗਈ ਸੀ, ਦੀ ਡਿਟੇਲ ਸਿਫਾਰਸ਼ ਸਮੇਤ ਪਰਸੋਨਲ ਵਿਭਾਗ ਪੰਜਾਬ ਨੂੰ ਭੇਜ ਦਿੱਤੀ ਜਾਵੇ ਅਤੇ ਨਾਲ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਖਾਲੀ ਅਸਾਮੀਆਂ ਦੀ ਡਿਟੇਲ ਵੀ ਭੇਜ ਦਿੱਤੀ ਜਾਵੇ।

Posted By: Seema Anand