
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿੱਖਿਆ ਬੋਰਡ ਦੀ ਤਾਜ਼ਾ ਜਾਣਕਾਰੀ ਮੁਤਾਬਕ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਵਿਦਿਆਰਥੀਆਂ ਦੀ ਐਂਟਰੀ ਕੇਵਲ 31 ਅਗਸਤ ਤੱਕ ਹੀ ਕੀਤੀ ਜਾ ਸਕੇਗੀ। ਦੋ ਹਜ਼ਾਰ ਰੁਪਏ ਲੇਟ ਫੀਸ ਨਾਲ ਪ੍ਰਤੀ ਵਿਦਿਆਰਥੀ ਆਨ-ਲਾਈਨ ਐਂਟਰੀ ਅਤੇ ਫ਼ੀਸ ਸਕੂਲ ਪੱਧਰ ’ਤੇ ਜਮ੍ਹਾਂ ਕਰਵਾਈ ਜਾ ਸਕਦੀ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਜਿਸਟ੍ਰੇਸ਼ਨ ਸ਼ਾਖਾ ਵੱਲੋਂ ਸੈਸ਼ਨ 2026-27 ਲਈ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਬੋਰਡ ਮੈਨੇਜਮੈਂਟ ਨੇ ਸਮੂਹ ਸਰਕਾਰੀ/ਐਫ਼ੀਲੀਏਟਿਡ/ਏਡਿਡ ਅਤੇ ਐਸੋਸੀਏਟਿਡ ਸਕੂਲ ਮੁਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਬੋਰਡ ਵੱਲੋਂ ਅਕਾਦਮਿਕ ਸਾਲ 2026-27 ਲਈ ਅੱਠਵੀਂ ਤੋਂ ਬਾਰ੍ਹਵੀਂ ਸ਼੍ਰੇਣੀਆਂ ਲਈ ਸਕੂਲਾਂ ’ਚ ਰੈਗੂਲਰ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਦਾਖ਼ਲਾ ਲੈਣ ਦੀ ਤਰੀਕ 31 ਅਗਸਤ ਤੱਕ ਵਧਾ ਦਿੱਤੀ ਹੈ, ਜਦੋਂਕਿ ਇਸ ਤੋਂ ਪਹਿਲਾਂ ਦਾਖ਼ਲਾ ਲੈਣ ਅਤੇ ਰਜਿਸਟ੍ਰੇਸ਼ਨ ਕਰਵਾਉਣ ਲਈ 22 ਅਗਸਤ ਅੰਤਿਮ ਤਰੀਕ ਨਿਸ਼ਚਿਤ ਕੀਤੀ ਗਈ ਸੀ ਪ੍ਰੰਤੂ ਹੁਣ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਬੋਰਡ ਨੇ 31 ਅਗਸਤ ਤੱਕ ਦਾਖ਼ਲਾ ਲੈਣ ਅਤੇ ਰਜਿਸਟ੍ਰੇਸ਼ਨ ਕਰਵਾਉਣ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਦਾਖ਼ਲੇ ਦੀਆਂ ਮਿਤੀਆਂ ’ਚ ਵਾਧਾ ਕਰਨ ਦੇ ਨਾਲ-ਨਾਲ ਬੋਰਡ ਨੇ ਆਨ-ਲਾਈਨ ਰਜਿਸਟ੍ਰੇਸ਼ਨ ਅਤੇ ਕੰਟੀਨਿਊਸ਼ਨ ਦੀਆਂ ਪ੍ਰਕਿਰਿਆਵਾਂ ਲਈ ਰਿਵਾਈਜ਼ਡ (ਸੋਧਿਆ ਹੋਇਆ) ਸ਼ਡਿਊਲ ਜਾਰੀ ਕਰ ਦਿੱਤਾ ਹੈ।
ਸਿੱਖਿਆ ਬੋਰਡ ਦੀ ਤਾਜ਼ਾ ਜਾਣਕਾਰੀ ਮੁਤਾਬਕ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਵਿਦਿਆਰਥੀਆਂ ਦੀ ਐਂਟਰੀ ਕੇਵਲ 31 ਅਗਸਤ ਤੱਕ ਹੀ ਕੀਤੀ ਜਾ ਸਕੇਗੀ। ਦੋ ਹਜ਼ਾਰ ਰੁਪਏ ਲੇਟ ਫੀਸ ਨਾਲ ਪ੍ਰਤੀ ਵਿਦਿਆਰਥੀ ਆਨ-ਲਾਈਨ ਐਂਟਰੀ ਅਤੇ ਫ਼ੀਸ ਸਕੂਲ ਪੱਧਰ ’ਤੇ ਜਮ੍ਹਾਂ ਕਰਵਾਈ ਜਾ ਸਕਦੀ ਹੈ।
ਡਾਇਰੈਕਟਰ (ਕੰਪਿਊਟਰ) ਵੱਲੋਂ ਜਾਰੀ ਇਨ੍ਹਾਂ ਨਿਰਦੇਸ਼ਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਤੇ ਹਦਾਇਤਾਂ ’ਚ ਦਰਜ ਬਾਕੀ ਦੀਆਂ ਸਾਰੀਆਂ ਸ਼ਰਤਾਂ ਇਸ ਨਵੇਂ ਅਤੇ ਰਿਵਾਈਜ਼ਡ ਸ਼ਡਿਊਲ ਉੱਤੇ ਵੀ ਇੰਨ-ਬਿੰਨ ਲਾਗੂ ਰਹਿਣਗੀਆਂ। ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਅੰਤਿਮ ਮਿਤੀ ਤੋਂ ਪਹਿਲਾਂ-ਪਹਿਲਾਂ ਵਿਦਿਆਰਥੀਆਂ ਦੀ ਆਨ-ਲਾਈਨ ਐਂਟਰੀ ਅਤੇ ਫ਼ੀਸ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ।