- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਹਿਮਤ ਮਰਵਾਹਾ ਵਾਸੀ ਸੈਕਟਰ 20-ਏ, ਚੰਡੀਗੜ੍ਹ ਨੇ ਦੱਸਿਆ ਕਿ ਉਹ ਇਕ ਮਿਊਜ਼ਿਕ ਕੰਪਨੀ ਚਲਾਉਂਦਾ ਹੈ। ਉਸ ਦੇ ਜਾਣਕਾਰ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਨੇ 5-6 ਮਹੀਨੇ ਪਹਿਲਾਂ ਉਸ ਨੂੰ ਕੰਪਨੀ ਨਾਲ ਗਾਣਿਆਂ ਦੀ ਰਿਕਾਰਡਿੰਗ ਦੀ ਡੀਲ ਕਰਵਾਉਣ ਲਈ ਕਿਹਾ ਸੀ। ਰਹਿਮਤ ਨੇ ਉਸ ਦੀ ਗੱਲਬਾਤ ਕਰਵਾ ਦਿੱਤੀ ਸੀ, ਪਰ ਕੁੱਝ ਕਾਰਨਾਂ ਕਰਕੇ ਉਹ ਡੀਲ ਸਿਰੇ ਨਹੀਂ ਚੜ੍ਹ ਸਕੀ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮਿਊਜ਼ਿਕ ਕੰਪਨੀ ਦੇ ਇਕ ਸੰਚਾਲਕ ਨਾਲ ਕੁੱਟਮਾਰ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਪਿਸਤੌਲ ਤਾਣਨ ਦੇ ਗੰਭੀਰ ਦੋਸ਼ਾਂ ਤਹਿਤ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਖ਼ਿਲਾਫ਼ ਮੁਹਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮਟੌਰ ਦੀ ਪੁਲਿਸ ਨੇ ਸ਼ਿਕਾਇਤਕਰਤਾ ਰਹਿਮਤ ਮਰਵਾਹਾ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਹਿਮਤ ਮਰਵਾਹਾ ਵਾਸੀ ਸੈਕਟਰ 20-ਏ, ਚੰਡੀਗੜ੍ਹ ਨੇ ਦੱਸਿਆ ਕਿ ਉਹ ਇਕ ਮਿਊਜ਼ਿਕ ਕੰਪਨੀ ਚਲਾਉਂਦਾ ਹੈ। ਉਸ ਦੇ ਜਾਣਕਾਰ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਨੇ 5-6 ਮਹੀਨੇ ਪਹਿਲਾਂ ਉਸ ਨੂੰ ਕੰਪਨੀ ਨਾਲ ਗਾਣਿਆਂ ਦੀ ਰਿਕਾਰਡਿੰਗ ਦੀ ਡੀਲ ਕਰਵਾਉਣ ਲਈ ਕਿਹਾ ਸੀ। ਰਹਿਮਤ ਨੇ ਉਸ ਦੀ ਗੱਲਬਾਤ ਕਰਵਾ ਦਿੱਤੀ ਸੀ, ਪਰ ਕੁੱਝ ਕਾਰਨਾਂ ਕਰਕੇ ਉਹ ਡੀਲ ਸਿਰੇ ਨਹੀਂ ਚੜ੍ਹ ਸਕੀ।
ਸ਼ਿਕਾਇਤਕਰਤਾ ਅਨੁਸਾਰ 22 ਜੁਲਾਈ 2026 ਦੀ ਰਾਤ ਕਰੀਬ 11:30 ਵਜੇ ਉਹ ਆਪਣੇ ਦੋਸਤ ਦੇ ਹੋਮਲੈਂਡ ਸਥਿਤ ਇਕ ਫਲੈਟ ’ਤੇ ਮੌਜੂਦ ਸੀ। ਇਸੇ ਦੌਰਾਨ ਉੱਥੇ ਦਿਲਪ੍ਰੀਤ ਢਿੱਲੋਂ ਵੀ ਆ ਗਿਆ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਡੀਲ ਨਾ ਹੋਣ ਦੀ ਰੰਜਿਸ਼ ਕਾਰਨ ਉਸਨੂੰ ਉੱਥੇ ਦੇਖ ਕੇ ਗੁੱਸੇ ਵਿਚ ਆ ਗਿਆ ਅਤੇ ਬਹਿਸ ਕਰਨ ਤੋਂ ਬਾਅਦ ਉਸ ਨਾਲ ਧੱਕਾਮੁੱਕੀ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ।