
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੌਕੇ ’ਤੇ ਪੁੱਜੇ ਪਾਵਰਕਾਮ ਦੇ ਐਕਸੀਅਨ ਵੱਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਮੰਗ 15 ਸਤੰਬਰ ਤੱਕ ਪੂਰੀ ਕਰ ਦਿੱਤੀ ਜਾਵੇਗੀ। ਭਰੋਸੇ ਮਗਰੋਂ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ। ਜਾਮ ਕਾਰਨ ਕੌਮੀ ਮਾਰਗ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ।

ਸੁਰਜੀਤ ਸਿੰਘ ਕੁਹਾੜ, ਲਾਲੜੂ : ਕੰਢੀ ਖੇਤਰ ਵਿੱਚ ਪੈਂਦੇ ਕੰਢੀ ਏ.ਪੀ. ਫੀਡਰਾਂ ਨੂੰ 18-20 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਜਾਮ ਲਗਾਇਆ ਗਿਆ। ਇਸ ਦੌਰਾਨ ਮੌਕੇ ’ਤੇ ਪੁੱਜੇ ਪਾਵਰਕਾਮ ਦੇ ਐਕਸੀਅਨ ਵੱਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀ ਮੰਗ 15 ਸਤੰਬਰ ਤੱਕ ਪੂਰੀ ਕਰ ਦਿੱਤੀ ਜਾਵੇਗੀ। ਭਰੋਸੇ ਮਗਰੋਂ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ। ਜਾਮ ਕਾਰਨ ਕੌਮੀ ਮਾਰਗ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ।