- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਵੱਡੀ ਗਿਣਤੀ ਕਿਸਾਨਾਂ ਵੱਲੋਂ ਅੱਜ ਐਕਸੀਅਨ ਦਫ਼ਤਰ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਆਏ ਬਿਜਲੀ ਬੋਰਡ ਦੇ ਐਕਸੀਅਨ ਨੂੰ ਉਨ੍ਹਾਂ ਮੰਗ ਪੱਤਰ ਦਿੱਤਾ ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਫ਼ਸਲ ਦੇ ਬਦਲਾਅ ਨੂੰ ਮੁੱਖ ਰੱਖਦੇ ਹੋਏ ਗੰਨੇ ਅਤੇ ਹੋਰ ਫਸਲਾਂ ਲਈ ਪਾਣੀ ਦੀ ਜ਼ਰੂਰਤ ਹੈ ਜਿਸ ਨੂੰ ਯਕੀਨੀ ਬਣਾਉਣ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਮਿਲਣੀ ਚਾਹੀਦੀ ਹੈ।

ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸੱਦੇ 'ਤੇ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਦੁਖੀ ਹੋ ਕੇ ਬਿਜਲੀ ਬੋਰਡ ਦੇ ਖਰੜ ਸਥਿਤ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਅਤੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਵੱਡੀ ਗਿਣਤੀ ਕਿਸਾਨਾਂ ਵੱਲੋਂ ਅੱਜ ਐਕਸੀਅਨ ਦਫ਼ਤਰ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ ਸੁਣਨ ਲਈ ਆਏ ਬਿਜਲੀ ਬੋਰਡ ਦੇ ਐਕਸੀਅਨ ਨੂੰ ਉਨ੍ਹਾਂ ਮੰਗ ਪੱਤਰ ਦਿੱਤਾ ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਫ਼ਸਲ ਦੇ ਬਦਲਾਅ ਨੂੰ ਮੁੱਖ ਰੱਖਦੇ ਹੋਏ ਗੰਨੇ ਅਤੇ ਹੋਰ ਫਸਲਾਂ ਲਈ ਪਾਣੀ ਦੀ ਜ਼ਰੂਰਤ ਹੈ ਜਿਸ ਨੂੰ ਯਕੀਨੀ ਬਣਾਉਣ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਮਿਲਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਲੇਟ ਲਗਾਉਣ ਕਾਰਨ ਇਸ ਸਮੇਂ ਫਸਲ ਨੂੰ ਪਾਣੀ ਦੀ ਬਹੁਤ ਲੋੜ ਹੈ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ ਕਿਉਂਕਿ ਇਸ ਸਮੇਂ ਬਹੁਤ ਜ਼ਿਆਦਾ ਬਿਜਲੀ ਕੱਟ ਲੱਗਣ ਕਾਰਨ ਫਸਲ ਦਾ ਨੁਕਸਾਨ ਹੋਣ ਦਾ ਖਤਰਾ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਦੇ ਲਗਦੇ ਕੱਟਾਂ ਕਾਰਨ ਆਮ ਸ਼ਹਿਰੀ ਅਤੇ ਪੇਂਡੂ ਨਿਵਾਸੀਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਪੇਂਡੂ, ਸ਼ਹਿਰੀ ਤੇ ਪਾਵਰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵੱਲੋਂ ਪਿੰਡਾਂ ਵਿੱਚ ਜਬਰਦਸਤੀ ਚਿੱਪ ਵਾਲੇ ਨਵੇਂ ਮੀਟਰ ਨਾ ਲਗਾਏ ਜਾਣ ਜਿਨਾਂ ਦਾ ਕਿਸਾਨ ਯੂਨੀਅਨ ਤੇ ਆਮ ਲੋਕ ਵਿਰੋਧ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਬੋਰਡ ਵੱਲੋਂ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਬਿਜਲੀ ਬੋਰਡ ਦੀ ਹੋਵੇਗੀ। ਇਸ ਮੌਕੇ ਬਿਜਲੀ ਬੋਰਡ ਦੇ ਐਕਸੀਅਨ ਅਮਨਪ੍ਰੀਤ ਸਿੰਘ ਮਾਵੀ ਨੇ ਮੰਗ ਪੱਤਰ ਲੈਂਦਿਆ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੇ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ।
ਇਸ ਮੌਕੇ ਬਲਵੰਤ ਸਿੰਘ ਰੁੜਕੀ, ਲਵਰਿੰਦਰ ਸਿੰਘ ਸਿੱਲ, ਗੁਰਮੁਖ ਸਿੰਘ ਨਿਊ ਲਾਂਡਰਾਂ ,ਸੁਖਦੇਵ ਸ਼ਰਮਾ, ਸ਼ਿਵ ਕੁਮਾਰ, ਰਣਜੀਤ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ ਸੋਤਲ ,ਸ਼ੇਰ ਸਿੰਘ ਚੋਲਟਾ ਖੁਰਦ ,ਜਗਦੀਸ਼ ਸਿੰਘ ਮਦਨਹੇੜੀ, ਹਰਦੀਪ ਸਿੰਘ ਰੋੜਾ, ਹਰਿੰਦਰ ਸਿੰਘ ਦੁਬਾਲੀ, ਦਿਲਬਾਗ ਸਿੰਘ, ਸਤਨਾਮ ਸਿੰਘ ਘੜੂਆਂ, ਕੁਲਵੰਤ ਸਿੰਘ ਰੁੜਕੀ, ਬਲਜੀਤ ਸਿੰਘ ਜਗੀਰਦਾਰ ਤੇ ਹੋਰ ਮੌਜੂਦ ਸਨ।