ਮੁਹਾਲੀ: ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ, ਪੰਜਾਬ ਸਰਕਾਰ ਨੂੰ ਸੌਂਪਿਆ ਮੰਗ ਪੱਤਰ
ਉਨ੍ਹਾਂ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ।ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ।
Publish Date: Tue, 02 Jun 2026 02:53 PM (IST)
Updated Date: Tue, 02 Jun 2026 02:55 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਹੁਕਮਰਾਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਡੀਸੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।
ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਮੰਗ ਕੀਤੀ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਯੂਰੀਆ ਅਤੇ ਡੀਏਪੀ ਖਾਦ ਲੋੜ ਅਨੁਸਾਰ ਮੁਹੱਈਆ ਕਰਵਾਈ ਜਾਵੇ, ਡੀਜ਼ਲ ਦੀਆਂ ਵਧਾਈਆਂ ਕੀਮਤਾਂ ਵਾਪਸ ਲਈਆਂ ਜਾਣ।
ਉਨ੍ਹਾਂ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ।ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ।
ਇਸ ਮੌਕੇ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਦਰਸ਼ਨ ਸਿੰਘ ਦੁਰਾਲੀ, ਜਸਵਿੰਦਰ ਸਿੰਘ ਕੰਡਾਲਾ, ਤੇਜਿੰਦਰ ਸਿੰਘ ਪੂਨੀਆ, ਨੈਬ ਸਿੰਘ ਡੇਰਾਬੱਸੀ, ਅਮਰਜੀਤ ਸਿੰਘ ਪਡਿਆਲਾ, ਗੁਰਮੀਤ ਸਿੰਘ ਬਨੂੜ, ਰਣਵੀਰ ਸਿੰਘ ਗਰੇਵਾਲ, ਰੁਪਿੰਦਰ ਸਿੰਘ ਝਿਊਰਹੇੜੀ ਵੀ ਹਾਜ਼ਰ ਸਨ।