v> ਰਣਬੀਰ ਸਿੰਘ ਪੜ੍ਹੀ, ਡੇਰਾਬੱਸੀ : ਡੇਰਾਬੱਸੀ ਰੇਲਵੇ ਫਾਟਕਾਂ ਨੇੜੇ ਅੱਜ ਤੜਕਸਾਰ ਇਕ ਬਿਜਲੀ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਨਾਲ ਦੁਕਾਨ ਅੰਦਰ ਪਏ ਬਿਜਲੀ ਦੇ ਉਪਕਰਨ ਸਮੇਤ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਨੂੰ ਸੂਚਨਾ ਮਿਲਣ ਤੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਗਿਆ। ਜਾਣਕਾਰੀ ਮੁਤਾਬਿਕ ਡੇਰਾਬੱਸੀ ਰਾਮ ਮੰਦਰ ਨੇੜੇ ਸੁੱਖਾ ਇਲੈਕਟ੍ਰੀਕਲ ਨਾਂ ਦੀ ਦੁਕਾਨ 'ਚੋਂ ਰਾਹਗੀਰਾਂ ਨੇ ਧੂੰਆਂ ਨਿਕਲਦਾ ਵੇਖਿਆ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਦੁਕਾਨ ਦੇ ਮਾਲਕ ਸੁੱਖੀ ਨੇ ਦੱਸਿਆ ਕਿ ਉਸ ਨੂੰ ਲੋਕਾਂ ਨੇ ਫੋਨ ਕਰਕੇ ਸੂਚਿਤ ਕੀਤਾ। ਉਨ੍ਹਾਂ ਮੌਕੇ 'ਤੇ ਆ ਕੇ ਵੇਖਿਆ ਤਾਂ ਦੁਕਾਨ ਅੰਦਰੋਂ ਧੂੰਆਂ ਨਿਕਲ ਰਿਹਾ ਸੀ। ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ।

Posted By: Amita Verma