- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਲਗਭਗ 34 ਸਾਲ ਪੁਰਾਣੇ ਬਹੁ-ਚਰਚਿਤ ਇਕ ਵਿਅਕਤੀ ਨੂੰ ਅਗਵਾ ਕਰਨ ਅਤੇ ਭੇਦਭਰੀ ਹਾਲਤ ’ਚ ਲਾਪਤਾ ਕਰਨ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਮੰਨਦੇ ਹੋਏ ਪੰਜ ਸਾਲ ਦੀ ਕੈਦ ਅਤੇ 75 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਜਦਕਿ ਇਸ ਮਾਮਲੇ ’ਚ ਨਾਮਜ਼ਦ ਸਾਬਕਾ ਐੱਸਐੱਸਪੀ ਰੰਧਾਵਾ ਨਾਲ ਸੁਰੱਖਿਆ ਗਾਰਡ ਰਹੇ ਪਰਮਿੰਦਰਜੀਤ ਸਿੰਘ ਬਰੀ ਕੀਤਾ ਗਿਆ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਲਗਭਗ 34 ਸਾਲ ਪੁਰਾਣੇ ਬਹੁ-ਚਰਚਿਤ ਇਕ ਵਿਅਕਤੀ ਨੂੰ ਅਗਵਾ ਕਰਨ ਅਤੇ ਭੇਦਭਰੀ ਹਾਲਤ ’ਚ ਲਾਪਤਾ ਕਰਨ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਪੰਜਾਬ ਪੁਲਿਸ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਮੰਨਦੇ ਹੋਏ ਪੰਜ ਸਾਲ ਦੀ ਕੈਦ ਅਤੇ 75 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਜਦਕਿ ਇਸ ਮਾਮਲੇ ’ਚ ਨਾਮਜ਼ਦ ਸਾਬਕਾ ਐੱਸਐੱਸਪੀ ਰੰਧਾਵਾ ਨਾਲ ਸੁਰੱਖਿਆ ਗਾਰਡ ਰਹੇ ਪਰਮਿੰਦਰਜੀਤ ਸਿੰਘ ਬਰੀ ਕੀਤਾ ਗਿਆ ਹੈ।
ਪੀੜਤ ਪਰਿਵਾਰ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਐਡਵੋਕੇਟ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਪੁਲਿਸ ਨੇ 25 ਨਵੰਬਰ 1992 ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਨੂੰ ਲੁਧਿਆਣਾ ਵਿਚ ਇਕ ਵਿਆਹ ਸਮਾਗਮ ਦੌਰਾਨ ਨੇ ਜ਼ਬਰਦਸਤੀ ਚੁੱਕ ਲਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਤੋਂ ਬਾਅਦ ਅਮਰੀਕ ਸਿੰਘ ਦਾ ਹੁਣ ਤੱਕ ਕੋਈ ਪਤਾ ਨਹੀਂ ਲੱਗ ਸਕਿਆ।
ਦੱਸਿਆ ਗਿਆ ਹੈ ਕਿ ਤਰਨ ਤਾਰਨ ਦੇ ਤਤਕਾਲੀ ਐੱਸਐੱਸਪੀ ਅਜੀਤ ਸਿੰਘ ਸੰਧੂ ਦੇ ਕਹਿਣ ’ਤੇ ਉਸ ਸਮੇਂ ਦੇ ਡੀਐੱਸਪੀ ਗੁਰਮੀਤ ਸਿੰਘ ਰੰਧਾਵਾ ਦੀ ਅਗਵਾਈ ਵਾਲੀ ਟੀਮ ਉੱਘੇ ਕਾਰੋਬਾਰੀ ਅਮਰੀਕ ਸਿੰਘ ਨੂੰ ਵਿਆਹ ਸਮਾਗਮ ’ਚੋਂ ਜ਼ਬਰਦਸਤੀ ਚੁੱਕ ਕੇ ਆਪਣੇ ਨਾਲ ਲੈ ਗਈ ਸੀ। ਇਹ ਮਾਮਲਾ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਿਹਾ ਸੀ। ਅੱਜ ਅਦਾਲਤ ਨੇ ਦੋਸ਼ੀ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਮੰਨਦੇ ਹੋਏ ਪੰਜ ਸਾਲ ਦੀ ਕੈਦ ਅਤੇ 75 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।
ਸੀਬੀਆਈ ਨੇ ਆਪਣੀ ਤਫ਼ਤੀਸ਼ ਦੌਰਾਨ ਪਾਇਆ ਸੀ ਕਿ ਘਟਨਾ ਸਮੇਂ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਅਤੇ ਹੋਰ ਪੁਲਿਸ ਕਰਮਚਾਰੀ ਇਸ ਗੈਰ-ਕਾਨੂੰਨੀ ਹਿਰਾਸਤ ਅਤੇ ਅਗਵਾ ਦੀ ਕਾਰਵਾਈ ’ਚ ਸਿੱਧੇ ਤੌਰ 'ਤੇ ਸ਼ਾਮਲ ਸਨ। ਜਾਂਚ ਏਜੰਸੀ ਨੇ ਵੀ ਚਸ਼ਮਦੀਦ ਗਵਾਹਾਂ ਦੇ ਬਿਆਨ ਅਤੇ ਦਸਤਾਵੇਜ਼ੀ ਸਬੂਤ ਪੇਸ਼ ਕੀਤੇ ਗਏ। ਲੰਬੀ ਸੁਣਵਾਈ ਅਤੇ ਦੋਵਾਂ ਧਿਰਾਂ ਦੀਆਂ ਬਹਿਸਾਂ ਸੁਣਨ ਤੋਂ ਬਾਅਦ ਸੀਬੀਆਈ ਅਦਾਲਤ ਨੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਠਹਿਰਾਇਆ ਗਿਆ। ਜਦੋਂਕਿ ਉਸ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਖਿਲਾਫ਼ ਪੂਰੇ ਸਬੂਤ ਨਾ ਹੋਣ ਕਾਰਨ ਅਦਾਲਤ ਨੇ ਉਸ ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ।
ਦੱਸ ਦਈਏ ਮਨੁੱਖੀ ਅਧਿਕਾਰ ਸੰਗਠਨ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਵੱਲੋਂ ਜਿਨ੍ਹਾਂ ਅਣਪਛਾਤੀਆਂ ਲਾਸ਼ਾਂ ਅਤੇ ਅਗਵਾ ਕੇਸਾਂ ਦਾ ਮੁੱਦਾ ਚੁੱਕਿਆ ਸੀ। ਇਹ ਮਾਮਲਾ ਵੀ ਉਨ੍ਹਾਂ ’ਚੋਂ ਹੀ ਇਕ ਹੈ।