- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਖ਼ੁਦ ਮੁਹਾਲੀ ਵਿਚ ਵਰਕਿੰਗ ਵੂਮੈਨ ਹੋਸਟਲ ਬਣਾਉਣ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸ਼ਤ ਹੋ ਰਹੇ ਮੁਹਾਲੀ ਸ਼ਹਿਰ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਵਿਚ ਨੌਕਰੀਆਂ ਕਰਨ ਆਉਂਦੀਆਂ ਹਨ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮਿਸ਼ਨ-2027 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਔਰਤਾਂ ਨੂੰ ਲੁਭਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਮੁਹਾਲੀ ਦੇ ਸੈਕਟਰ-66 ਵਿਖੇ 3.5 ਏਕੜ ਜ਼ਮੀਨ ਵਿੱਚ ਬਣਨ ਵਾਲੇ 'ਵਰਕਿੰਗ ਵੂਮੈਨ ਹੋਸਟਲ' ਦਾ ਅੱਜ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਨੀਂਹ ਪੱਥਰ ਰੱਖਿਆ।
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਖ਼ੁਦ ਮੁਹਾਲੀ ਵਿਚ ਵਰਕਿੰਗ ਵੂਮੈਨ ਹੋਸਟਲ ਬਣਾਉਣ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸ਼ਤ ਹੋ ਰਹੇ ਮੁਹਾਲੀ ਸ਼ਹਿਰ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਵਿਚ ਨੌਕਰੀਆਂ ਕਰਨ ਆਉਂਦੀਆਂ ਹਨ।
ਇੰਜ ਹੀ ਉੱਚ ਸਿੱਖਿਆ ਹਾਸਲ ਕਰਨ ਲਈ ਵੱਡੀ ਗਿਣਤੀ ਵਿਚ ਪੰਜਾਬ ਦੇ ਦੂਰ ਦੁਰਾਡੇ ਦੇ ਪਿੰਡਾਂ ਅਤੇ ਸ਼ਹਿਰਾਂ ਸਮੇਤ ਗੁਆਂਢੀ ਸੂਬਿਆਂ ਦੇ ਨੌਜਵਾਨ (ਲੜਕੇ-ਲੜਕੀਆਂ) ਆਉਂਦੇ ਹਨ। ਇਨ੍ਹਾਂ ਚੋਂ ਜ਼ਿਆਦਾਤਰ ਔਰਤਾਂ, ਲੜਕੀਆਂ ਨੂੰ ਪੀਜੀ ਜਾਂ ਕਿਰਾਏ ਦੇ ਮਕਾਨਾਂ ਵਿਚ ਰਹਿਣਾ ਪੈਂਦਾ ਹੈ। ਔਰਤਾਂ ਲਈ ਸੁਰੱਖਿਅਤ ਮਾਹੌਲ ਸਿਰਜਣ ਲਈ ਸ਼ਹਿਰ ਵਿਚ ਵਰਕਿੰਗ ਵੂਮੈਨ ਹੋਸਟਲ ਦੀ ਬੇਹੱਦ ਲੋੜ ਹੈ। ਪੰਜਾਬ ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਅੱਜ ਮੰਤਰੀ ਅਤੇ ਵਿਧਾਇਕ ਨੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।