- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਟਾਂ ਲੱਗਣ ਕਾਰਨ ਸ਼ਿਕਾਇਤਕਰਤਾ ਨੂੰ ਇਲਾਜ ਲਈ ਫੇਜ਼-6 ਸਥਿਤ ਸਿਵਲ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਢਕੌਲੀ ਪੁਲਿਸ ਮੁਤਾਬਕ ਮੁਲਜ਼ਮ ਹਰਪ੍ਰੀਤ ਸਿੰਘ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੈਣ-ਦੇਣ ਅਤੇ ਕੁੱਟਮਾਰ ਨਾਲ ਜੁੜੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਵਿਦੇਸ਼ ਭੇਜਣ ਦੇ ਨਾਂ 'ਤੇ ਹੋਏ ਪੈਸਿਆਂ ਦੇ ਲੈਣ-ਦੇਣ ਦਾ ਵਿਵਾਦ ਢਕੌਲੀ ਵਿਚ ਕੁੱਟਮਾਰ ਤੱਕ ਪਹੁੰਚ ਗਿਆ। ਰੂਸ ਭੇਜੇ ਗਏ ਨੌਜਵਾਨ ਨੂੰ ਉੱਥੇ ਤੈਅ ਸ਼ਰਤਾਂ ਮੁਤਾਬਕ ਕੰਮ ਨਾ ਮਿਲਣ ਕਾਰਨ ਵਾਪਸ ਭਾਰਤ ਪਰਤਣਾ ਪਿਆ। ਵਾਪਸੀ ਤੋਂ ਬਾਅਦ ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਧਮਕੀਆਂ ਦਿੱਤੀਆਂ ਗਈਆਂ। ਢਕੌਲੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਢਕੌਲੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਉਸ ਨੂੰ ਕੰਮ ਲਈ ਰੂਸ ਭੇਜਿਆ ਸੀ, ਪਰ ਉੱਥੇ ਸਮਝੌਤੇ ਅਨੁਸਾਰ ਕੰਮ ਨਹੀਂ ਮਿਲਿਆ। ਜਦੋਂ ਉਹ ਵਾਪਸ ਆ ਕੇ ਆਪਣੇ ਪੈਸੇ ਮੰਗਣ ਲੱਗਾ ਤਾਂ ਦੋਵਾਂ ਵਿਚਾਲੇ ਤਕਰਾਰ ਵੱਧ ਗਈ।
ਸ਼ਿਕਾਇਤ ਅਨੁਸਾਰ ਪੈਸਿਆਂ ਦਾ ਵਿਵਾਦ ਸੁਲਝਾਉਣ ਲਈ 3 ਅਗਸਤ ਨੂੰ ਢਕੌਲੀ ਸਥਿਤ ਕੌਂਸਲਰ ਲਵਲੀ ਦੇ ਦਫ਼ਤਰ ਵਿਚ ਗੱਲਬਾਤ ਲਈ ਬੁਲਾਇਆ ਗਿਆ ਸੀ। ਦੋਸ਼ ਹੈ ਕਿ ਗੱਲਬਾਤ ਦੌਰਾਨ ਹਰਪ੍ਰੀਤ ਸਿੰਘ ਨੇ ਪੈਸੇ ਮੋੜਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਬਹਿਸਬਾਜ਼ੀ ਵੱਧਣ 'ਤੇ ਮੁਲਜ਼ਮ ਨੇ ਧਮਕੀਆਂ ਦਿੰਦਿਆਂ ਥੱਪੜਾਂ ਅਤੇ ਘਸੁੰਨ-ਮੁੱਕਿਆਂ ਨਾਲ ਨੌਜਵਾਨ ਦੀ ਕੁੱਟਮਾਰ ਕਰ ਦਿੱਤੀ। ਸੱਟਾਂ ਲੱਗਣ ਕਾਰਨ ਸ਼ਿਕਾਇਤਕਰਤਾ ਨੂੰ ਇਲਾਜ ਲਈ ਫੇਜ਼-6 ਸਥਿਤ ਸਿਵਲ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਢਕੌਲੀ ਪੁਲਿਸ ਮੁਤਾਬਕ ਮੁਲਜ਼ਮ ਹਰਪ੍ਰੀਤ ਸਿੰਘ ਫਿਲਹਾਲ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੈਣ-ਦੇਣ ਅਤੇ ਕੁੱਟਮਾਰ ਨਾਲ ਜੁੜੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।