- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਥਾਨਕ ਨਿਵਾਸੀਆਂ ਅਨੁਸਾਰ ਇਸ ਜਗ੍ਹਾਂ 'ਤੇ ਨਗਰ ਨਿਗਮ ਵੱਲੋਂ ਸੁੱਕੀਆਂ ਝਾੜੀਆਂ, ਦਰਖ਼ਤਾਂ ਦੇ ਪੱਤੇ ਅਤੇ ਕੂੜਾ-ਕਰਕਟ ਸੁੱਟਿਆ ਜਾਂਦਾ ਹੈ। ਲੰਬੇ ਸਮੇਂ ਤੋਂ ਇਕੱਠੇ ਹੋ ਰਹੇ ਇਸ ਕੂੜੇ ਅਤੇ ਸੁੱਕੀ ਵੈਜੀਟੇਸ਼ਨ ਕਾਰਨ ਛੋਟੀ ਜਿਹੀ ਚੰਗਿਆੜੀ ਨੇ ਭਿਆਨਕ ਰੂਪ ਧਾਰਨ ਕਰ ਲਿਆ। ਲੋਕਾਂ ਦਾ ਦੋਸ਼ ਹੈ ਕਿ ਨਿਗਮ ਦੀ ਇਸ ਲਾਪਰਵਾਹੀ ਕਾਰਨ ਹੀ ਅੱਜ ਇਲਾਕੇ ਦੇ ਲੋਕਾਂ ਦੀ ਜਾਨ-ਮਾਲ ਖਤਰੇ ਵਿੱਚ ਪੈ ਗਈ ਸੀ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਮੁਹਾਲੀ ਦੇ ਫੇਜ਼-5 ਸਨਅਤੀ ਖੇਤਰ ਵਿੱਚ ਪੀਟੀਐਲ ਚੌਂਕ ਨੇੜੇ ਵੀਰਵਾਰ ਨੂੰ ਸਵੇਰੇ ਆਰਐਮਸੀ ਪੁਆਇੰਟ ਦੇ ਬਾਹਰ ਕੂੜੇ ਦੇ ਢੇਰ ਨੂੰ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਦਾ ਧੂੰਆਂ ਨੇੜਲੇ ਘਰਾਂ ਦੇ ਅੰਦਰ ਤੱਕ ਦਾਖ਼ਲ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਭਾਰੀ ਔਖ ਹੋਈ ਅਤੇ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ।
ਨਗਰ ਨਿਗਮ ਦੀ ਅਣਗਹਿਲੀ ਆਈ ਸਾਹਮਣੇ
ਸਥਾਨਕ ਨਿਵਾਸੀਆਂ ਅਨੁਸਾਰ ਇਸ ਜਗ੍ਹਾਂ 'ਤੇ ਨਗਰ ਨਿਗਮ ਵੱਲੋਂ ਸੁੱਕੀਆਂ ਝਾੜੀਆਂ, ਦਰਖ਼ਤਾਂ ਦੇ ਪੱਤੇ ਅਤੇ ਕੂੜਾ-ਕਰਕਟ ਸੁੱਟਿਆ ਜਾਂਦਾ ਹੈ। ਲੰਬੇ ਸਮੇਂ ਤੋਂ ਇਕੱਠੇ ਹੋ ਰਹੇ ਇਸ ਕੂੜੇ ਅਤੇ ਸੁੱਕੀ ਵੈਜੀਟੇਸ਼ਨ ਕਾਰਨ ਛੋਟੀ ਜਿਹੀ ਚੰਗਿਆੜੀ ਨੇ ਭਿਆਨਕ ਰੂਪ ਧਾਰਨ ਕਰ ਲਿਆ। ਲੋਕਾਂ ਦਾ ਦੋਸ਼ ਹੈ ਕਿ ਨਿਗਮ ਦੀ ਇਸ ਲਾਪਰਵਾਹੀ ਕਾਰਨ ਹੀ ਅੱਜ ਇਲਾਕੇ ਦੇ ਲੋਕਾਂ ਦੀ ਜਾਨ-ਮਾਲ ਖਤਰੇ ਵਿੱਚ ਪੈ ਗਈ ਸੀ।
ਪਹਿਲਾਂ ਵੀ ਲੱਗ ਚੁੱਕੀ ਹੈ ਅੱਗ, ਚੱਲਿਆ ਸੀ ਲੜੀਵਾਰ ਧਰਨਾ
ਜ਼ਿਕਰਯੋਗ ਹੈ ਕਿ ਇਸ ਸਥਾਨ 'ਤੇ ਪਹਿਲਾਂ ਵੀ ਕਈ ਵਾਰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਸਮੱਸਿਆ ਦੇ ਸਥਾਈ ਹੱਲ ਅਤੇ ਕੂੜਾ ਚੁਕਵਾਉਣ ਲਈ ਇਲਾਕਾ ਨਿਵਾਸੀਆਂ ਵੱਲੋਂ ਪਹਿਲਾਂ ਵੀ ਲੰਬਾ ਸਮਾਂ ਲੜੀਵਾਰ ਧਰਨਾ ਦਿੱਤਾ ਗਿਆ ਸੀ। ਇਹ ਮੁੱਦਾ ਨਗਰ ਨਿਗਮ ਚੋਣਾਂ ਦੌਰਾਨ ਵੀ ਕਾਫੀ ਗਰਮਾਇਆ ਸੀ ਅਤੇ ਚੋਣਾਂ ਵਿੱਚ ਇੱਕ ਵੱਡਾ ਚੋਣ ਮੁੱਦਾ ਬਣਿਆ ਸੀ।
ਵਾਰ-ਵਾਰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਧਰਨਿਆਂ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਪੱਕਾ ਹੱਲ ਨਾ ਕੱਢੇ ਜਾਣ ਕਾਰਨ ਲੋਕਾਂ ਵਿੱਚ ਨਗਰ ਨਿਗਮ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਇੱਥੋਂ ਤੁਰੰਤ ਕੂੜਾ ਅਤੇ ਸੁੱਕੀਆਂ ਝਾੜੀਆਂ ਹਟਾਈਆਂ ਜਾਣ ਤਾਂ ਜੋ ਭਵਿੱਖ ਵਿੱਚ ਅਜਿਹੇ ਵੱਡੇ ਹਾਦਸਿਆਂ ਤੋਂ ਬਚਾਅ ਹੋ ਸਕੇ।