ਸਮੱਸਿਆ ਦਾ ਹੱਲ ਨਾ ਨਿਕਲਣ ਖ਼ਿਲਾਫ਼ ਰੋਹ : ਨਵੇਂ ਸੈਕਟਰਾਂ ਤੇ ਪਿੰਡਾਂ 'ਚ ਕੂੜੇ ਦੇ ਢੇਰਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਮੁੱਖ ਮੰਤਰੀ ਅੱਗੇ ਲਗਾਈ ਗੁਹਾਰ ਮੁਹਾਲੀ ਦੇ ਨਵੇਂ ਸੈਕਟਰਾਂ ਅਤੇ ਨੇੜਲੇ ਪਿੰਡਾਂ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਅਤੇ ਜਲ ਨਿਕਾਸੀ ਦੀ ਸਮੱਸਿਆ ਤੋਂ ਸ਼ਹਿਰ ਅਤੇ ਪੇਂਡੂ ਖੇਤਰ ਦੇ ਲੋਕ ਕਾਫ਼ੀ ਔਖੇ ਹਨ। ਸਥਾਨਕ ਲੋਕ ਸ਼ੁਰੂ ਤੋਂ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਲੇਕਿਨ ਹੁਣ ਤੱਕ ਇਸ ਦਾ ਢੁਕਵਾਂ ਹੱਲ ਨਹੀਂ ਹੋ ਸਕਿਆ। ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਇਹ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਠੋਸ ਯੋਜਨਾਬੰਦੀ ਦੇ ਪਿੰਡਾਂ ਨੂੰ ਨਗਰ ਨਿਗਮ ਵਿਚ ਸ਼ਾਮਲ ਕਰ ਦਿੱਤਾ ਪਰ ਹੁਣ ਤੱਕ ਇਨ੍ਹਾਂ ਇਲਾਕਿਆਂ ਨੂੰ ਪੂਰੀ ਤਰ੍ਹਾਂ ਨਿਗਮ ਦੇ ਸਪੁਰਦ ਨਹੀਂ ਕੀਤਾ ਹੈ। ਜਿਸ ਕਾਰਨ ਗਮਾਡਾ ਅਤੇ ਨਗਰ ਨਿਗਮ ਆਪਣੀ ਜ਼ਿੰਮੇਵਾਰੀ ਤੋ
Publish Date: Thu, 06 Aug 2026 11:09 AM (IST)
Updated Date: Thu, 06 Aug 2026 11:10 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਨਵੇਂ ਸੈਕਟਰਾਂ ਅਤੇ ਨੇੜਲੇ ਪਿੰਡਾਂ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਅਤੇ ਜਲ ਨਿਕਾਸੀ ਦੀ ਸਮੱਸਿਆ ਤੋਂ ਸ਼ਹਿਰ ਅਤੇ ਪੇਂਡੂ ਖੇਤਰ ਦੇ ਲੋਕ ਕਾਫ਼ੀ ਔਖੇ ਹਨ। ਸਥਾਨਕ ਲੋਕ ਸ਼ੁਰੂ ਤੋਂ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਲੇਕਿਨ ਹੁਣ ਤੱਕ ਇਸ ਦਾ ਢੁਕਵਾਂ ਹੱਲ ਨਹੀਂ ਹੋ ਸਕਿਆ। ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਇਹ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਠੋਸ ਯੋਜਨਾਬੰਦੀ ਦੇ ਪਿੰਡਾਂ ਨੂੰ ਨਗਰ ਨਿਗਮ ਵਿਚ ਸ਼ਾਮਲ ਕਰ ਦਿੱਤਾ ਪਰ ਹੁਣ ਤੱਕ ਇਨ੍ਹਾਂ ਇਲਾਕਿਆਂ ਨੂੰ ਪੂਰੀ ਤਰ੍ਹਾਂ ਨਿਗਮ ਦੇ ਸਪੁਰਦ ਨਹੀਂ ਕੀਤਾ ਹੈ। ਜਿਸ ਕਾਰਨ ਗਮਾਡਾ ਅਤੇ ਨਗਰ ਨਿਗਮ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਇਸ ਸਬੰਧੀ ਉਹ ਸੰਸਦ ਮੈਂਬਰ, ਵਿਧਾਇਕ, ਮੇਅਰ ਅਤੇ ਡੀਸੀ ਨੂੰ ਮਿਲ ਕੇ ਮੰਗ ਪੱਤਰ ਦੇ ਚੁੱਕੇ ਹਨ ਪ੍ਰੰਤੂ ਕਿਸੇ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜਿਸ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਨਾ ਪੈ ਰਿਹਾ ਹੈ।
ਇਕ ਪਾਸੇ ਪੰਚਾਇਤੀ ਰਾਜ ਵਿਭਾਗ ਇਹ ਕਹਿ ਕੇ ਕੰਮ ਕਰਨ ਤੋਂ ਇਨਕਾਰੀ ਹੈ, ਜਦੋਂਕਿ ਨਿਗਮ ਅਧਿਕਾਰੀ ਹਰ ਵਾਰ ਇਕੋ ਜਵਾਬ ਦਿੰਦੇ ਹਨ ਕਿ "ਸਾਨੂੰ ਅਜੇ ਤੱਕ ਹੈਂਡਓਵਰ ਨਹੀਂ ਹੋਏ।" ਵਿਭਾਗਾਂ ਦੀ ਇਸ ਖਿੱਚੋਤਾਣ ਅਤੇ ਤਾਲਮੇਲ ਦੀ ਘਾਟ ਕਾਰਨ ਲੋਕ ਨਰਕ ਭੋਗਣ ਲਈ ਮਜਬੂਰ ਹਨ। ਹਰਦੇਵ ਉੱਭਾ ਨੇ ਕਿਹਾ ਕਿ ਗਮਾਡਾ ਤੋਂ ਮੁਹਾਲੀ ਨਿਗਮ ਵਿਚ ਸ਼ਾਮਲ ਕੀਤੇ ਸੈਕਟਰਾਂ ਦੀ ਹਾਲਤ ਇਸ ਤੋਂ ਵੱਖਰੀ ਨਹੀਂ ਹੈ। ਇੱਥੇ ਵੀ ਤਾਲਮੇਲ ਦੀ ਘਾਟ ਕਾਰਨ ਵਿਕਾਸ ਕਾਰਜ ਠੱਪ ਪਏ ਹਨ ਅਤੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸੈਕਟਰਾਂ ਵਿਚ ਸਫ਼ਾਈ ਵਿਵਸਥਾ ਦਾ ਮਾੜਾ ਹੈ, ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿੰਡ ਸੰਭਾਲਕੀ, ਨਾਨੂੰਮਾਜਰਾ, ਵੇਵ ਅਸਟੇਟ ਸੈਕਟਰ-85, ਸੈਕਟਰ-86 ਅਤੇ ਸੈਕਟਰ-88 ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਾਰਡ ਨੰ. 41 ਤੋਂ ਭਾਜਪਾ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਉੱਭਾ ਕਈ ਵਾਰ ਸੰਸਦ ਮੈਂਬਰ, ਐੱਮਐੱਲਏ, ਡੀਸੀ, ਮੇਅਰ ਨਿਗਮ ਕਮਿਸ਼ਨਰ ਅਤੇ ਗਮਾਡਾ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਹੁਣ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ।
ਭਾਜਪਾ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਉਹ ਖ਼ੁਦ ਸਮਾਰਟ ਸਿਟੀ ਦੀ ਜ਼ਮੀਨੀ ਹਕੀਕਤ ਤੋਂ ਜਾਣੂ ਹਨ। ਲਿਹਾਜ਼ਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਇਸ ਮਸਲੇ ਦਾ ਜਲਦੀ ਅਤੇ ਢੁਕਵਾਂ ਹੱਲ ਕੱਢਿਆ ਜਾਵੇ।